ਮੱਤੀ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਯਿਸੂ ਮਸੀਹ ਦਾ ਜਨਮ

ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਮ੍ਹਣੇ ਕਲੰਕਨ ਪਰਗਟ ਕਰੇ। ਤਾਂ ਉਸਨੇ ਉਸਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
ਪਰ ਜਦੋਂ ਉਸਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”
ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ।
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਜੋਤਸ਼ੀ ਯਿਸੂ ਨੂੰ ਮਿਲਣ ਆਏ

ਜਦੋਂ ਯੂਸੁਫ਼ ਜਾਗਿਆ ਤਾਂ ਉਸਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ।
ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਜੋਤਸ਼ੀ ਦੀ ਵਡਿਆਈ

ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।
ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”
ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।
ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿਥੇ ਜੰਮੇਗਾ?
ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:
‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ,ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ,ਅਤੇ ਇਸਰਾਏਲ ਦੀ ਅਗਵਾਈ ਕਰੇਗਾ।’”
ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ।
ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”
ਉਹ ਰਾਜੇ ਦੀ ਗੱਲ ਸੁਣਕੇ ਚਲੇ ਗਏ। ਅਤੇ ਉਹ ਤਾਰਾ, ਜਿਹੜਾ ਉਨ੍ਹਾਂ ਨੇ ਚਢ਼ਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿਥੇ ਉਹ ਬਾਲਕ ਸੀ।
ਜੋਤਸ਼ੀ ਉਦੋਂ ਬਹੁਤ ਖੁਸ਼ ਸਨ ਜਦੋਂ ਉਨ੍ਹਾਂ ਨੇ ਤਾਰਾ ਵੇਖਿਆ।
ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸਨੂੰ ਮਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ

ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ।
ਜਦੋਂ ਜੋਤਸ਼ੀ ਦੂਰ ਚਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉਠ! ਬਾਲਕ ਤੇ ਉਸਦੀ ਮਾਤਾ ਨੂੰ ਲੈਕੇ ਮਿਸਰ ਦੇਸ਼ ਵਿੱਚ ਚਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲਭੇਗਾ।”
ਤਾਂ ਯੂਸੁਫ ਉਠਿਆ ਰਾਤੋ-ਰਾਤ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈਕੇ ਮਿਸਰ ਵੱਲ ਤੁਰ ਪਿਆ।
ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸਦਿਆ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਕੰਮ

ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।
ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।”
ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ:“ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ:‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ;ਉਸਦੇ ਰਾਹਾਂ ਨੂੰ ਸਿਧਿਆਂ ਕਰੋ।’”
ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।
ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ।
ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਨੂੰ ਯੂਹੰਨਾ ਨੇ ਬਪਤਿਸਮਾ ਦਿੱਤਾ

ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ।
ਪਰ ਯੂਹੰਨਾ ਨੇ ਇਹ ਕਹਿ ਕਿ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋੜ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”
ਯਿਸੂ ਨੇ ਉਸਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹੜੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।
ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਆਤਮੇ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।
ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਪਰਤਾਇਆ ਜਾਣਾ

ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ।
ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸਨੂੰ ਭੁਖ ਲੱਗੀ।
ਤਾਂ ਸ਼ੈਤਾਨ ਉਸਨੂੰ ਪਰਤਾਉਣ ਲਈ ਆਇਆ ਅਤੇ ਉਸਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”
ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ:‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”
ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜਾ ਕਰਕੇ ਕਿਹਾ,
“ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ,‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ,ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ,ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵਜ੍ਜਣ ਤੋਂ ਬਚਾ ਸਕੇਂ।’”
ਯਿਸੂ ਨੇ ਉਸਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ,‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’”
ਫੇਰ ਸ਼ੈਤਾਨ ਉਸਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।
ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”
ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇਥੋਂ ਚਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ,‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮਥਾ ਟੇਕਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”
ਤਦ ਸ਼ੈਤਾਨ ਚਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ



ਕਿਤਾਬ ਦੇ ਐਪੀਸੋਡ

Copyright © 2017 Jesus World Wide ਗੈਰ-ਮੁਨਾਫ਼ਾ ਸੰਗਠਨ