ਮੱਤੀ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਯਿਸੂ ਨੇ ਕੁਝ ਚੇਲੇ ਚੁਣੇ

ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।”
ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮਛੀਆਂ ਫ਼ੜ ਰਹੇ ਸਨ।
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।”
ਤੁਰੰਤ ਹੀ ਉਹ ਜਾਲਾਂ ਨੂੰ ਛੱਡਕੇ ਯਿਸੂ ਦੇ ਮਗਰ ਹੋ ਤੁਰੇ।
ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸਦਿਆ
ਉਹ ਝੱਟ ਬੇੜੀ ਅਤੇ ਆਪਣੇ ਪਿਉ ਨੂੰ ਛੱਡਕੇ ਉਸਦੇ ਮਗਰ ਹੋ ਤੁਰੇ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਪਹਾੜੀ ਦੇ ਉਪਦੇਸ਼

ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚਢ਼ ਗਿਆ ਅਤੇ ਜਦ ਬੈਠਾ ਤਾਂ ਉਸਦੇ ਚੇਲੇ ਉਸਦੇ ਆਸ-ਪਾਸ ਆਏ।
ਤਦ ਯਿਸੂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਉਸਨੇ ਆਖਿਆ,
“ਉਹ ਵਡਭਾਗੇ ਹਨ ਜਿਹੜੇ ਆਤਮਾ ਵਿੱਚ ਗਰੀਬ ਹਨ ਕਿਉਂਕਿਸਵਰਗ ਦਾ ਰਾਜ ਉਨ੍ਹਾਂ ਦਾ ਹੈ।
ਉਹ ਵਡਭਾਗੇ ਹਨ ਜਿਹੜੇ ਸੋਗ ਕਰਦੇ ਹਨ ਕਿਉਂਕਿਉਹ ਸ਼ਾਂਤ ਕੀਤੇ ਜਾਣਗੇ।
ਉਹ ਵਡਭਾਗੇ ਹਨ ਜਿਹੜੇ ਦੀਨ ਹਨ ਕਿਉਂਕਿਉਹ ਵਾਅਦੇ ਦੀ ਧਰਤੀ ਦੇ ਵਾਰਸ ਹੋਣਗੇ।
ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁਖੇ ਤੇ ਤਿਹਾਏ ਹਨ ਕਿਉਂਕਿਉਹ ਰਜਾਏ ਜਾਣਗੇ।
ਉਹ ਵਡਭਾਗੇ ਹਨ ਜਿਹੜੇ ਮਿਹਰਬਾਨ ਹਨ ਕਿਉਂਕਿਉਨ੍ਹਾਂ ਤੇ ਮਿਹਰ ਕੀਤੀ ਜਾਵੇਗੀ।
ਉਹ ਵਡਭਾਗੇ ਹਨ ਜਿਹੜੇ ਦਿਲੋਂ ਸ਼ੁਧ ਹਨ ਕਿਉਂਕਿਉਹ ਪਰਮੇਸ਼ੁਰ ਨੂੰ ਵੇਖਣਗੇ।
ਉਹ ਵਡਭਾਗੇ ਹਨ ਜਿਹੜੇ ਸ਼ਾਂਤੀ ਲਿਆਉਂਦੇ ਹਨ ਕਿਉਂਕਿਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ।
ਉਹ ਵਡਭਾਗੇ ਹਨ ਜਿਹੜੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।
ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਰੋਗੀ ਨੂੰ ਚੰਗਾ ਕਰਨਾ

ਜਦੋਂ ਉਹ ਪਹਾੜੀ ਤੋਂ ਉੱਤਰਿਆ ਤਾਂ ਵੱਡੀ ਭੀੜ ਉਸਦੇ ਮਗਰ ਲੱਗ ਪਈ।
ਇੱਕ ਕੋਢ਼ੀ ਨੇ ਯਿਸੂ ਕੋਲ ਆਕੇ ਉਸ ਅੱਗੇ ਮਥਾ ਟੇਕਿਆ ਅਤੇ ਕਿਹਾ, “ਪ੍ਰਭੂ ਜੀ ਜੇ ਤੁਸੀਂ ਚਹੋ ਤਾਂ ਮੈਨੂੰ ਠੀਕ ਕਰ ਸਕ੍ਕਦੇ ਹੋਂ।”
ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੂਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋਢ਼ੀ ਦਾ ਕੋਢ਼ ਜਾਂਦਾ ਰਿਹਾ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਤੂਫਾਨ ਨੂੰ ਰੋਕਣਾ

ਜਦੋਂ ਯਿਸੂ ਬੇੜੀ ਉੱਤੇ ਚਢ਼ਿਆ ਤਾਂ ਉਸਦੇ ਚੇਲੇ ਉਸਦੇ ਮਗਰ ਆਏ।
ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇੜੀ ਲਹਿਰਾਂ ਵਿੱਚ ਹੀ ਲੁਕ੍ਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ।
ਚੇਲੇ ਉਸ ਕੋਲ ਆਏ ਅਤੇ ਉਸਨੂੰ ਜਗਾਇਆ। ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਸਾਨੂੰ ਬਚਾਓ, ਅਸੀਂ ਡੁੱਬ ਰਹੇ ਹਾਂ।”
ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ?” ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ। ਤਦ ਉਸਨੇ ਉਠਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇਕਕਦਮ ਚੈਨ ਹੋ ਗਿਆ।
ਤਾਂ ਉਹ ਮਨੁੱਖ ਹੈਰਾਨ ਹੋਕੇ ਬੋਲੇ, “ਇਹ ਕਿਹੋ ਜਿਹਾ ਪੁਰਖ ਹੈ ਕਿ ਹਵਾ ਅਤੇ ਲਹਿਰਾਂ ਵੀ ਇਸਦੀ ਗੱਲ ਮੰਨ ਲੈਦੀਆਂ ਹਨ!”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਇੱਕ ਲਕਵੇ ਦੇ ਮਾਰੇ ਆਦਮੀ ਨੂੰ ਠੀਕ ਕਰਨਾ


ਤਾਂ ਉਹ ਉਠਕੇ ਆਪਣੇ ਘਰ ਨੂੰ ਤੁਰ ਗਿਆ,

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ

ਜਦੋਂ ਯਿਸੂ ਉਥੋਂ ਤੁਰਿਆ, ਤਾਂ ਦੋ ਅੰਨ੍ਹੇ ਉਸਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਊਦ ਦੇ ਪੁੱਤਰ ਸਾਡੇ ਉੱਤੇ ਦਯਾ ਕਰ!”
ਜਦੋਂ ਯਿਸੂ ਘਰ ਵਿਚ ਗਿਆ ਤਾਂ ਉਹ ਅੰਨ੍ਹੇ ਉਸ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਡੇ ਲਈ ਤੁਹਾਡੀ ਦ੍ਰਿਸ਼ਟੀ ਵਾਪਸ ਲਿਆ ਸਕਦਾ ਹਾਂ?” ਅੰਨ੍ਹੇ ਆਦਮੀਆਂ ਨੇ ਜਵਾਬ ਦਿੱਤਾ, “ਹਾਂ ਪ੍ਰਭੂ ਸਾਨੂੰ ਵਿਸ਼ਵਾਸ ਹੈ।”
ਤਦ ਉਸਨੇ ਉਨ੍ਹਾਂ ਦੀਆਂ ਅਖੀਆਂ ਨੂੰ ਛੋਹਿਆ ਅਤੇ ਆਖਿਆ, “ਜੇ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਨੂੰ ਫ਼ਿਰ ਤੋਂ ਵੇਖਣ ਯੋਗ ਕਰ ਸਕਦਾ ਹਾਂ ਤਾਂ ਇਵੇਂ ਹੀ ਹੋਵੇ।”
ਅਤੇ ਅੰਨ੍ਹੇ ਆਦਮੀ ਵੇਖਾਣ ਦੇ ਯੋਗ ਹੋ ਗਏ, ਯਿਸੂ ਨੇ ਉਨ੍ਹਾਂ ਨੂੰ ਸਖਤ ਚੇਤਾਵਨੀ ਦਿੱਤੀ, “ਇਸ ਬਾਰੇ ਕਿਸੇ ਨੂੰ ਨਾ ਦਸਿਓ!”
ਪਰ ਉਨ੍ਹਾਂ ਨੇ ਬਾਹਰ ਨਿਕਲ ਕੇ ਸਾਰੇ ਖੇਤ੍ਰ ਵਿੱਚ ਉਸਦਾ ਜਸ੍ਸ ਫ਼ੈਲਾਇਆ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਬਾਰ੍ਹਾਂ ਰਸੂਲ

ਯਿਸੂ ਨੇ ਆਪਣੇ ਬਾਰ੍ਹਾ ਚੇਲਿਆਂ ਨੂੰ ਸਦਿਆ। ਉਸ੍ਸਨੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਕਢਣ ਦੀ ਸ਼ਕਤੀ ਦਿੱਤੀ। ਉਸਨੇ ਉਨ੍ਹਾਂ ਨੂੰ ਹਰ-ਤਰ੍ਹਾਂ ਦੇ ਰੋਗ ਅਤੇ ਬਿਮਾਰੀ ਨੂੰ ਚੰਗਿਆਂ ਕਰਨ ਦੀ ਸ਼ਕਤੀ ਦਿੱਤੀ।
ਬਾਰ੍ਹਾਂ ਰਸੂਲਾਂ ਦੇ ਨਾਮ ਇਉਂ ਹਨ:
ਫ਼ਿਲਿਪੁਸ
ਸ਼ਮਊਨ ਕਨਾਨੀ
ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ।
ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।
ਜਾਓ ਅਤੇ ਪ੍ਰਚਾਰ ਕਰੋ ‘ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।’
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਦਿਆਂ ਕਰੋ, ਕੋਢ਼ੀਆਂ ਨੂੰ ਸ਼ੁਧ ਕਰੋ, ਭੂਤਾਂ ਨੂੰ ਕਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋਕਿਤਾਬ ਦੇ ਐਪੀਸੋਡ

Copyright © 2019 Jesus World Wide ਗੈਰ-ਮੁਨਾਫ਼ਾ ਸੰਗਠਨ