ਮੱਤੀ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਯਿਸੂ ਅਤੇ ਯੂਹੰਨਾ ਬਪਤਿਸਮਾ ਦੇਣ ਵਾਲਾ

ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਬਾਰੇ ਸੁਣਕੇ ਆਪਣੇ ਕੁਝ ਚੇਲਿਆਂ ਨੂੰ ਉਸ ਵੱਲ ਭੇਜਿਆ।
ਯੂਹੰਨਾ ਦੇ ਚੇਲਿਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਉਹੀ ਵਿਅਕਤੀ ਹੈਂ ਜਿਸ ਬਾਰੇ ਯੂਹੰਨਾ ਨੇ ਕਿਹਾ ਸੀ ਕਿ ਆਉਣ ਵਾਲਾ ਹੈ, ਜਾਂ ਫ਼ਿਰ ਸਾਨੂੰ ਕਿਸੇ ਹੋਰ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ?”
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾਕੇ ਯੂਹੰਨਾ ਨੂੰ ਆਖ ਦੇਣਾ,
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜੇ ਤੁਰਦੇ ਹਨ, ਕੋਢ਼ੀ ਸ਼ੁਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਲੁਕੇ ਧਨ ਦੇ ਕਹਾਣੀ

“ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸਨੂੰ ਲਭ ਲਿਆ, ਉਸਨੇ ਇਸਨੂੰ ਖੇਤ ਵਿੱਚ ਫ਼ੇਰ ਦਬ੍ਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ

“ਫ਼ੇਰ ਸਵਰਗ ਦਾ ਰਾਜ ਉਸ ਵਪਾਰੀ ਵਰਗਾ ਹੈ ਜੋ ਕਿ ਚੰਗੇ ਮੋਤੀਆਂ ਨੂੰ ਲਭ ਰਿਹਾ ਸੀ।
ਜਦ ਉਸਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸਨੇ ਉਹ ਮੋਤੀ ਮੁਲ੍ਲ ਲੈ ਲਿਆ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਮੌਤ

ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸਦੇ ਮਹਿਮਾਨਾਂ ਵਾਸਤੇ ਨਚ੍ਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ।
ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ।
ਉਸਦੀ ਮਾਂ ਨੇ ਉਸਨੂੰ ਦਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸਨੇ ਆਖਿਆ, “ਹੁਣੇ ਇਥੇ ਥਾਲ ਤੇ ਰਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”
ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸਦੇ ਨਾਲ ਬੈਠੇ ਹੋਏ ਸਨ, ਉਸਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।
ਅਤੇ ਉਸਨੇ ਮਨੁੱਖ ਨੂੰ ਭੇਜਕੇ ਕੈਦਖਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁਟਿਆ।
ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਪੰਜ ਹਜ਼ਾਰ ਨੂੰ ਭੋਜਨ ਕਰਾਉਣਾ

ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਮ ਜੋ ਉਹ ਪਿੰਡਾਂ ਨੂੰ ਜਾ ਸਕਣ। ਅਤੇ ਆਪਾਣੇ ਲਈ ਖਾਣਾ-ਦਾਣਾ ਮੁਲ੍ਲ ਲੈਣ।”
ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”
ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮਛੀਆਂ ਹਨ।”
ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮਛੀਆਂ ਮੇਰੇ ਕੋਲ ਲਿਆਓ।”
ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸਨੇ ਪੰਜ ਰੋਟੀਆਂ ਤੇ ਦੋ ਮਛੀਆਂ ਲਈਆਂ: ਉਸਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।
ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
ਉਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਝੀਲ ਉੱਤੇ ਚੱਲਦਾ ਹੈ

ਬੇੜੀ ਪਹਿਲਾਂ ਹੀ ਕੰਢੇ ਤੋਂ ਬਹੁਤ ਦੂਰ ਸੀ। ਲਹਿਰਾਂ ਦੇ ਕਾਰਣ ਬੇੜੀ ਮੁਸੀਬਤ ਵਿੱਚ ਸੀ। ਹਵਾ ਉਲਟੀ ਦਿਸ਼ਾ ਤੋਂ ਵਗ ਰਹੀ ਸੀ।
ਸਵੇਰ ਦੇ ਤਿੰਨ ਅਤੇ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ।
ਜਦੋਂ ਉਸਦੇ ਚੇਲਿਆਂ ਨੇ ਉਸਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉਠੇ।
ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਇੱਕ ਗ਼ੈਰ-ਯਹੂਦੀ ਔਰਤ ਨੂੰ ਬਚਾਉਣਾ

ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।”
ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸਦੇ ਚੇਲੇ ਉਸ ਕੋਲ ਆਏ ਅਤੇ ਉਸਨੂੰ ਬੇਨਤੀ ਕੀਤੀ, “ਬੁਢ਼ੀ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿਛਾ ਕਰਦੀ ਹੋਈ ਰੌਲਾ ਪਾ ਰਹੀ ਹੈ।”
ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘਲਿਆ ਗਿਆ ਹੈ।”
ਪਰ ਉਹ ਯਿਸੂ ਕੋਲ ਆਈ ਅਤੇ ਉਸਦੇ ਅੱਗੇ ਮਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।”
ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈਕੇ ਕਤੂਰਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।”
ਉਸਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕੜੇ ਖਾਂਦੇ ਹਨ।”
ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਆਸਥਾ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ


ਕਿਤਾਬ ਦੇ ਐਪੀਸੋਡ

Copyright © 2020 Jesus World Wide ਗੈਰ-ਮੁਨਾਫ਼ਾ ਸੰਗਠਨ