ਮੱਤੀ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਪਤਰਸ ਨੇ ਕਿਹਾ ਯਿਸੂ ਹੀ ਮਸੀਹ ਹੈ

ਉਸਨੇ ਉਨ੍ਹਾਂ ਨੂੰ ਕਿਹਾ, “ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?”
ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
ਯਿਸੂ ਨੇ ਉਸਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ।
ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।
ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦੇਵਾਂਗਾ। ਜੋ ਨਿਰਣਾ ਤੂੰ ਧਰਤੀ ਉੱਤੇ ਕਰੇਂਗਾ ਪਰਮੇਸ਼ੁਰ ਦੁਆਰਾ ਕੀਤਾ ਨਿਰਣਾ ਹੋਵੇਗਾ। ਜਿਸ ਮੁਆਫ਼ੀ ਦਾ ਇਕਰਾਰ ਤੂੰ ਧਰਤੀ ਤੇ ਕਰੇਂਗਾ ਉਹ ਪਰਮੇਸ਼ੁਰ ਦੁਆਰਾ ਦਿੱਤੀ ਗਈ ਮਾਫ਼ੀ ਹੋਵੇਗੀ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ

ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ।
ਉਨ੍ਹਾਂ ਚੇਲਿਆਂ ਦੇ ਸਾਮ੍ਹਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸਦੇ ਕੱਪੜੇ ਚਾਨਣ ਵਰਗੇ ਚਿਟ੍ਟੇ ਹੋ ਗਏ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਖੇਤ ਦੇ ਮਜਦੂਰਾਂ ਬਾਰੇ ਇੱਕ ਦ੍ਰਿਸ਼ਟਾਂਤ

“ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤੜਕੇ ਹੀ ਘਰੋਂ ਨਿਕ੍ਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।
ਉਸਨੇ ਕਾਮਿਆਂ ਨਾਲ ਇੱਕ ਚਾਂਦੀ ਦਾ ਸਿੱਕਾ ਦਿਹਾੜੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ।
“ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉਥੇ ਖੜੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ।
ਤਾਂ ਉਸਨੇ ਉਨ੍ਹਾਂ ਨੂੰ ਕਿਹਾ, ‘ਜੇਕਰ ਤੁਸੀਂ ਵੀ ਮੇਰੇ ਬਾਗਾਂ ਵਿੱਚ ਜਾਕੇ ਕੰਮ ਕਰੋ ਤਾਂ ਮੈਂ ਤੁਹਾਨੂੰ ਜਿੰਨਾ ਤੁਹਾਡਾ ਹੱਕ ਬਣੇਗਾ ਦੇਵਾਂਗਾ।’
ਅਤੇ ਉਹ ਲੋਕ ਵੀ ਉਸਦੇ ਖੇਤ ਵਿੱਚ ਕੰਮ ਕਰਨ ਲਈ ਚਲੇ ਗਏ।“ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸਨੇ ਕੁਝ ਕਾਮਿਆਂ ਨੂੰ ਉਸਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ।
ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖੜੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇਥੇ ਸਾਰਾ ਦਿਨ ਕੁਝ ਕੀਤੇ ਬਿਨਾ ਖਢ਼ੇ ਰਹਿੰਦੇ ਹੋ?’
“ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।’ “ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸਕਦੇ ਹੋ।’”
“ਸ਼ਾਮ ਵੇਲੇ, ਅੰਗੂਰਾਂ ਦੇ ਬਾਗ ਦੇ ਮਾਲਕ ਨੇ ਕਾਮਿਆਂ ਦੇ ਮੁਖਤਿਆਰ ਨੂੰ ਆਖਿਆ, ‘ਕਾਮਿਆਂ ਨੂੰ ਸੱਦ ਅਤੇ ਪਿਛਲਿਆਂ ਤੋਂ ਲੈਕੇ ਪਹਿਲਿਆਂ ਤੀਕ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੀ ਮਜੂਰੀ ਦੇ।
“ਜਿਹੜੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ।
ਫ਼ਿਰ ਜਿਹੜੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ।
ਪਰ ਉਹ ਇਹ ਸਿੱਕਾ ਲੈਕੇ ਘਰ ਦੇ ਮਾਲਕ ਉੱਤੇ ਕੁਢ਼ਨ੍ਨ ਲੱਗੇ।
ਅਤੇ ਬੋਲੇ, ‘ਜਿਹੜੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁਪ੍ਪੇ ਸਖਤ ਮਿਹਨਤ ਕੀਤੀ।’
“ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?’
ਤੂੰ ਆਪਣੀ ਮਜੂਰੀ ਲੈ ਤੇ ਚਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ।
ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।
“ਇਸੇ ਤਰ੍ਹਾਂ ਜਿਹੜੇ ਲੋਕਾਂ ਦਾ ਹੁਣ ਪਿਛਲਾ ਦਰਜਾ ਹੈ ਭਵਿਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿਖ ਵਿੱਚ ਉਨ੍ਹਾਂ ਦਾ ਦਰਜਾ ਪਿਛਲਾ ਹੋਵੇਗਾ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਯਰੂਸ਼ਲਮ ਵਿੱਚ ਸ਼ਾਹੀ ਦਾਖਲਾ

ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪੜੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢਕੇ ਰਸਤੇ ਵਿੱਚ ਵਿਛਾ ਦਿੱਤੀਆਂ।
ਭੀੜ ਜਿਹੜੀ ਉਸਦੇ ਅੱਗੇ ਤੇ ਪਿਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ,“ਦਾਊਦ ਦੇ ਪੁੱਤਰ ਨੂੰਉਸਤਤਿ ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਸਵਰਗ ਵਿੱਚ ਪ੍ਰਭੂ ਨੂੰ ਉਸਤਤਿ!”
ਜਦੋਂ ਯਿਸੂ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ, ਉਸ ਸ਼ਹਿਰ ਦੇ ਸਾਰੇ ਲੋਕ ਸ਼ਸ਼ੋਪੰਚ ਵਿੱਚ ਪੈ ਗਏ ਅਤੇ ਪੁੱਛਿਆ, “ਇਹ ਆਦਮੀ ਕੌਣ ਹੈ?”
ਯਿਸੂ ਨਾਲ ਜਾ ਰਹੀ ਭੀੜ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਕੁਝ ਯਹੂਦੀਆਂ ਨੇ ਯਿਸੂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ

ਸੋ ਸਾਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ ਕੀ ਕੈਸਰ ਨੂੰ ਮਸੂਲ ਦੇਣਾ ਨਿਆਂ ਅਨੁਸਾਰ ਹੈ ਜਾਂ ਨਹੀਂ?”
ਪਰ ਯਿਸੂ ਉਨ੍ਹਾਂ ਦੇ ਦੁਸ਼ਟ ਇਰਾਦਿਆਂ ਨੂੰ ਜਾਣਦਾ ਸੀ ਤਾਂ ਉਸਨੇ ਆਖਿਆ, “ਤੁਸੀਂ ਕਪਟੀ ਹੋ, ਤੁਸੀਂ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ?
ਜਿਹੜਾ ਸਿੱਕਾ ਤੁਸੀਂ ਮਹਿਸੂਲ ਦਿੰਦੇ ਹੋ ਮੈਨੂੰ ਵਿਖਾਓ।” ਤੱਦ ਉਹ ਇੱਕ ਚਾਂਦੀ ਦਾ ਸਿੱਕਾ ਉਸ ਕੋਲ ਲਿਆਏ।
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਸ ਉੱਪਰ ਇਹ ਮੂਰਤ ਅਤੇ ਲਿਖਤ ਕਿਸਦੀ ਹੈ?”
ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।”ਤਦ ਉਸਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹੜੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹੜੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਦਸ ਕੁਆਰੀਆਂ ਬਾਰੇ ਦ੍ਰਿਸ਼ਟਾਂਤ

“ਉਸ ਵਕਤ, ਸੁਰਗੀ ਰਾਜ ਉਨ੍ਹਾਂ ਦਸ ਕੁਆਰੀਆਂ ਵਰਗਾ ਹੋਵੇਗਾ ਜਿਨ੍ਹਾਂ ਨੇ ਆਪਣੀਆਂ ਮਸ਼ਾਲਾਂ ਲਈਆਂ ਅਤੇ ਲਾੜੇ ਨੂੰ ਮਿਲਣ ਗਈਆਂ।
ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਸਨ ਅਤੇ ਬਾਕੀ ਦੀਆਂ ਪੰਜ ਸਿਆਣੀਆਂ।
ਪੰਜ ਮੂਰਖ ਕੁਆਰੀਆਂ ਆਪਣੇ ਨਾਲ ਮਸ਼ਾਲਾਂ ਤਾਂ ਲੈਕੇ ਆਈਆਂ ਪਰ ਉਨ੍ਹਾਂ ਦੇ ਜਗਦੇ ਰਹਿਣ ਵਾਸਤੇ ਹੋਰ ਤੇਲ ਨਾ ਲੈਕੇ ਆਈਆਂ, ਤਾਂ ਜੁ ਮਸ਼ਾਲ ਜਗਦੀ ਰਹੇ।
ਦੂਜੇ ਪਾਸੇ, ਪੰਜ ਸਿਆਣੀਆਂ ਕੁਆਰੀਆਂ ਆਪਣੀਆਂ ਮਸ਼ਾਲਾਂ ਨਾਲ ਤੇਲ ਵਾਲਾ ਭਾਂਡਾ ਵੀ ਲਿਆਈਆਂ।
ਕਿਉਂਕਿ ਲਾੜਾ ਬਹੁਤ ਦੇਰੀ ਨਾਲ ਅਇਆ, ਸਭ ਕੁਆਰੀਆਂ ਥੱਕ ਗਈਆਂ ਅਤੇ ਸੌਂ ਗਈਆਂ।
“ਅਧੀ ਰਾਤ ਵੇਲੇ ਕਿਸੇ ਨੇ ਐਲਾਨ ਕੀਤਾ, ‘ਲਾੜਾ ਆ ਰਿਹਾ ਹੈ, ਉਸਨੂੰ ਮਿਲਣ ਲਈ ਬਾਹਰ ਆਓ!’
“ਤਦ ਸਾਰੀਆਂ ਕੁਆਰੀਆਂ ਉਠੀਆਂ, ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
ਪਰ ਮੂਰਖ ਕੁਆਰੀਆਂ ਨੇ ਸਿਆਣੀਆਂ ਕੁਆਰੀਆਂ ਨੂੰ ਆਖਿਆ, ‘ਸਾਨੂੰ ਆਪਣੀਆਂ ਮਸ਼ਾਲਾਂ ਵਿੱਚੋਂ ਥੋੜਾ ਤੇਲ ਦੇ ਦੇਵੋ, ਜੋ ਤੇਲ ਸਾਡੇ ਕੋਲ ਸੀ ਲਗਭੱਗ ਮੁਕ੍ਕ ਚੁਕਿਆ ਹੈ ਅਤੇ ਸਾਡੀਆਂ ਮਸ਼ਾਲਾਂ ਬੁਝ ਰਹੀਆਂ ਹਨ।’
“ਸਿਆਣੀਆਂ ਕੁਆਰੀਆਂ ਨੇ ਉੱਤਰ ਦਿੱਤਾ, ‘ਨਹੀਂ ਇਹ ਤੇਲ ਸਾਡੇ ਤੇ ਤੁਹਾਡੇ ਜਗਾਉਣ ਵਾਸਤੇ ਕਾਫ਼ੀ ਨਹੀਂ ਹੋਵੇਗਾ। ਇਹ ਬਿਹਤਰ ਹੋਵੇਗਾ ਕਿ ਤੁਸੀਂ ਤੇਲ ਵੇਚਨ ਵਾਲੇ ਤੋਂ ਮੁਲ੍ਲ ਲੈ ਆਵੋ।’
“ਇਉਂ ਪੰਜ ਮੂਰਖ ਕੁਆਰੀਆਂ ਤੇਲ ਲੈਣ ਵਾਸਤੇ ਚਲੀਆਂ ਗਈਆਂ, ਜਦੋਂ ਉਹ ਚਲੀਆਂ ਗਈਆਂ ਤਾਂ ਪਿਛੋਂ ਲਾੜਾ ਆ ਗਿਆ ਅਤੇ ਜਿਹਾੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਾਸਤੇ ਨਾਲ ਚਲੀਆਂ ਗਈਆਂ ਅਤੇ ਉਸਤੋਂ ਬਾਦ ਦਰਵਾਜ਼ਾ ਬੰਦ ਹੋ ਗਿਆ।
“ਬਾਦ ਵਿੱਚ ਉਹ ਦੂਜੀਆਂ ਕੁਆਰੀਆਂ ਵੀ ਪਰਤੀਆਂ ਅਤੇ ਉਨ੍ਹਾਂ ਕਿਹਾ,‘ਸ਼੍ਰੀ ਮਾਨ ਜੀ, ਦਰਵਾਜ਼ਾ ਖੋਲ੍ਹੋ ਤਾਂ ਜੋ ਅਸੀਂ ਵੀ ਅੰਦਰ ਆ ਸਕੀਏ!’
“ਪਰ ਲਾੜੇ ਨੇ ਜਵਾਬ ਦਿੱਤਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਕਿ ਤੁਸੀਂ ਕੌਣ ਹੋ।’
“ਇਸ ਲਈ ਹਮੇਸ਼ਾ ਤਿਆਰ ਰਹੋ, ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਮਨੁੱਖ ਦਾ ਪੁੱਤਰ ਕਿਸ ਪਲ ਜਾਂ ਕਿਸ ਦਿਨ ਆਵੇਗਾ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਮਨੁੱਖ ਦਾ ਪੁੱਤਰ ਸਾਰਿਆ ਦਾ ਨਿਆਂ ਕਰੇਗਾ

“ਜਦੋਂ ਮਨੁੱਖ ਦਾ ਪੁੱਤਰ ਆਪਾਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ।
ਸਾਰੀਆਂ ਕੌਮਾਂ ਉਸਦੇ ਅੱਗੇ ਇਕਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜੜੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵਖਰੀਆਂ ਕਰਦਾ ਹੈ।
ਮਨੁੱਖ ਦਾ ਪੁੱਤਰ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਆਪਣੇ ਖੱਬੇ ਪਾਸੇ ਰਖੇਗਾ।
“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ


ਕਿਤਾਬ ਦੇ ਐਪੀਸੋਡ

Copyright © 2020 Jesus World Wide ਗੈਰ-ਮੁਨਾਫ਼ਾ ਸੰਗਠਨ