ਮੱਤੀ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਇੱਕ ਔਰਤ ਨੇ ਵਿਸ਼ੇਸ਼ ਕੰਮ ਕੀਤਾ

ਜਦੋਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋਢ਼ੀ ਦੇ ਘਰ ਸੀ।
ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬੜਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸਦੇ ਸਿਰ ਉੱਤੇ ਰੋਢ਼ ਦਿੱਤਾ।
ਜਦੋਂ ਚੇਲਿਆਂ ਨੇ ਔਰਤ ਨੂੰ ਇਉਂ ਕਰਦਿਆਂ ਵੇਖਿਆ, ਉਹ ਬੜੇ ਪਰੇਸ਼ਾਨ ਹੋ ਗਏ ਅਤੇ ਆਖਿਆ, “ਇਹ ਬੇਕਾਰ ਹੀ ਕਿਉਂ?
ਇਹੋ ਅਤਰ ਮਹਿੰਗੇ ਮੁਲ੍ਲ ਵੇਚਿਆ ਜਾ ਸਕਦਾ ਸੀ ਅਤੇ ਪੈਸੇ ਗਰੀਬ ਲੋਕਾਂ ਨੂੰ ਦਿੱਤੇ ਜਾ ਸਕਦੇ ਸਨ?
ਯਿਸੂ ਜਾਣਦਾ ਸੀ ਕਿ ਕੀ ਵਾਪਰਿਆ ਸੀ। ਇਸਲਈ ਉਸਨੇ ਆਖਿਆ, “ਤੁਸੀਂ ਇਸ ਔਰਤ ਨੂੰ ਕਿਉਂ ਖਿਝਾ ਰਹੇ ਹੋ? ਉਸਨੇ ਮੇਰੇ ਲਈ ਇਹ ਬਹੁਤ ਚੰਗਾ ਕੀਤਾ ਹੈ।
ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਰਹਾਂਗਾ।
ਇਸ ਔਰਤ ਨੇ ਅਤਰ ਮੇਰੇ ਸ਼ਰੀਰ ਤੇ ਰੋਢ਼ਿਆ ਹੈ। ਇਸਨੇ ਇਹ ਸਭ ਕੁਝ ਮੇਰੇ ਮਰਨ ਉਪਰੰਤ ਦੇਹ ਨੂੰ ਦਫ਼ਨਾਉਣ ਲਈ ਕੀਤਾ ਹੈ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਪ੍ਰਭੂ ਦਾ ਰਾਤ ਦਾ ਖਾਣਾ

ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਥੋੜੀ ਰੋਟੀ ਲਈ। ਯਿਸੂ ਨੇ ਰੋਟੀ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਇਸਨੂੰ ਆਪਣੇ ਚੇਲਿਆਂ ਵਿੱਚ ਵੰਡ ਦਿੱਤਾ ਅਤੇ ਕਿਹਾ, “ਇਹ ਰੋਟੀ ਲਵੋ ਤੇ ਖਾ ਲਵੋ ਕਿਉਂ ਜੁ ਇਹ ਮੇਰਾ ਸ਼ਰੀਰ ਹੈ।”
ਫ਼ਿਰ ਯਿਸੂ ਨੇ ਮੈਅ ਦਾ ਪਿਆਲਾ ਫ਼ੜਿਆ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਇਸਨੂੰ ਪੀਓ।
ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸਦੇ ਲੋਕਾਂ ਵਿਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ।
ਮੈਂ ਤੁਹਾਨੂੰ ਦੱਸਦਾ ਹਾਂ, ਕਿ ਮੈਂ ਇਸ ਮੈਅ ਨੂੰ ਫ਼ੇਰ ਕਦੇ ਨਹੀਂ ਪੀਵਾਂਗਾ। ਪਰ ਜਦੋਂ ਮੈਂ ਇਸਨੂੰ ਆਪਣੇ ਪਿਤਾ ਦੇ ਰਾਜ ਵਿੱਚ ਤੁਹਾਡੇ ਨਾਲ ਪੀਵਾਂਗਾ ਤਾਂ ਇਹ ਨਵੀਂ ਹੋਵੇਗੀ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਇੱਕਲਾ ਪ੍ਰਾਰਥਨਾ ਕਰਦਾ ਹੈ

ਫ਼ੇਰ, ਯਿਸੂ ਆਪਣੇ ਚੇਲਿਆਂ ਨਾਲ ਗਥਸਮਨੀ ਨਾਮੇਂ ਦੀ ਇੱਕ ਥਾਂ ਤੇ ਗਿਆ, ਅਤੇ ਉਨ੍ਹਾਂ ਨੂੰ ਆਖਿਆ, “ਜਿੰਨਾ ਚਿਰ ਮੈਂ ਉਥੇ ਰਹਾਂ ਅਤੇ ਪ੍ਰਾਰਥਨਾ ਕਰਾਂ, ਤੁਸੀਂ ਇਥੇ ਬੈਠੋ।”
ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਆਪਣੇ ਨਾਲ ਆਉਣ ਨੂੰ ਕਿਹਾ ਪਰ ਨਾਲ ਹੀ ਯਿਸੂ ਬੜਾ ਉਦਾਸ ਅਤੇ ਬੇਕਰਾਰ ਨਜ਼ਰ ਆਉਣ ਲੱਗਾ।
ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਕਿਹਾ, “ਮੇਰਾ ਆਤਮਾ ਦੁਖ ਨਾਲ ਭਰਪੂਰ ਹੈ ਅਤੇ ਮੇਰਾ ਦਿਲ ਉਦਾਸੀ ਨਾਲ ਟੁਟ੍ਟਦਾ ਜਾ ਰਿਹਾ ਹੈ। ਤੁਸੀਂ ਇਥੇ ਮੇਰੇ ਨਾਲ ਜਾਗਦੇ ਰਹੋ ਅਤੇ ਰਤਾ ਉਡੀਕ ਕਰੋ।”
ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”
ਤਦ ਯਿਸੂ ਆਪਣੇ ਚੇਲਿਆਂ ਕੋਲ ਆਇਆ ਅਤੇ ਉਨ੍ਹਾਂ ਨੂੰ ਸੁਤਿਆਂ ਪਾਇਆ। ਯਿਸੂ ਨੇ ਪਤਰਸ ਨੂੰ ਆਖਿਆ, “ਕੀ ਤੁਸੀਂ ਮੇਰੇ ਨਾਲ ਇੱਕ ਘੰਟੇ ਲਈ ਵੀ ਨਹੀਂ ਜਾਗ ਸਕਦੇ?
ਜਾਗੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ। ਆਤਮਾ ਤਾਂ ਇਛੁੱਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ।”
ਫ਼ੇਰ ਯਿਸੂ ਦੂਜੀ ਵਾਰ ਉਥੇ ਚਲਿਆ ਗਿਆ ਅਤੇ ਪ੍ਰਾਰਥਨਾ ਕੀਤੀ, “ਮੇਰੇ ਪਿਤਾ, ਜੇਕਰ ਇਹ ਦੁਖਾ ਦਾ ਪਿਆਲਾ ਮੇਰੇ ਝੱਲਣ ਤੋਂ ਬਿਨਾ ਹਟਾਇਆ ਜਾਣਾ ਸੰਭਵ ਨਹੀਂ, ਕਾਸ਼ ਤੁਹਾਡੀ ਇੱਛਾ ਹੀ ਪੂਰਨ ਹੋਵੇ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਗਿਰਫ਼ਤਾਰ ਕੀਤਾ ਜਾਣਾ

ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਯਹੂਦਾ ਉਥੇ ਆ ਗਿਆ। ਪ੍ਰਧਾਨ ਜਾਜਕਾਂ ਦੁਆਰਾ ਭੇਜੇ ਹੋਏ ਬਹੁਤ ਸਾਰੇ ਲੋਕ ਅਤੇ ਲੋਕਾਂ ਦੇ ਬਜ਼ੁਰਗ ਆਗੂ ਵੀ ਉਸਦੇ ਨਾਲ ਸਨ। ਉਨ੍ਹਾਂ ਕੋਲ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਹੋਈਆਂ ਸਨ।
ਯਹੂਦਾ ਨੇ ਉਨ੍ਹਾਂ ਲੋਕਾਂ ਨੂੰ ਇਹ ਨਿਸ਼ਾਨ ਦਿੱਤਾ ਹੋਇਆ ਸੀ: “ਕਿ ਜਿਸ ਵਿਅਕਤੀ ਨੂੰ ਮੈਂ ਚੁੰਮਾਂ ਉਹੀ ਯਿਸੂ ਹੈ। ਉਸਨੂੰ ਗਿਰਫ਼ਤਾਰ ਕਰ ਲੈਣਾ”
ਤਾਂ ਯਹੂਡਾ ਸਿਧਾ ਯਿਸੂ ਕੋਲ ਗਿਆ ਅਤੇ ਆਖਿਆ, “ਗੁਰੂ ਜੀ ਨਮਸਕਾਰ!” ਫ਼ਿਰ ਉਸਨੇ ਉਸਨੂੰ ਚੁੰਮਿਆ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਪਤਰਸ ਇਹ ਦੱਸਣੋ ਡਰਿਆ ਕਿ ਉਹ ਯਿਸੂ ਨੂੰ ਜਾਣਦਾ

ਉਸ ਸਾਰੇ ਸਮੇਂ ਪਤਰਸ ਵਿਹੜੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।”
ਪਰ ਪਤਰਸ ਨੇ ਇਸਦਾ ਸਭ ਅੱਗੇ ਇਨਕਾਰ ਕੀਤਾ, ਅਤੇ ਆਖਿਆ, “ਮੈਂ ਨਹੀਂ ਜਾਣਦਾ ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ।”
ਫ਼ੇਰ ਪਤਰਸ ਉਸ ਵਿਹੜੇ ਤੋਂ ਬਾਹਰ ਚਲਿਆ ਗਿਆ। ਫ਼ਾਟਕ ਕੋਲ ਇੱਕ ਹੋਰ ਨੋਕਰ ਕੁੜੀ ਨੇ ਉਸਨੂੰ ਵੇਖਿਆ ਅਤੇ ਉਥੇ ਲੋਕਾਂ ਨੂੰ ਆਖਿਆ, “ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।”
ਫ਼ਿਰ, ਪਤਰਸ ਨੇ ਸੌਂਹ ਖਾਕੇ ਇਹ ਆਖਦਿਆਂ ਇਨਕਾਰ ਕਰ ਦਿੱਤਾ, “ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।”
ਕੁਝ ਦੇਰ ਬਾਦ, ਜੋ ਲੋਕ ਉਥੇ ਖਢ਼ੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।”
ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕੜ ਨੇ ਬਾਂਗ ਦਿੱਤੀ।
ਤਦ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਉਸਨੂੰ ਕੀ ਆਖਿਆ ਸੀ: “ਕਿ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਮੈਨੂੰ ਤਿੰਨ ਵਾਰੀ ਜਾਨਣ ਤੋਂ ਇਨਕਾਰ ਕਰੇਂਗਾ।” ਫ਼ੇਰ ਪਤਰਸ ਬਾਹਰ ਗਿਆ ਅਤੇ ਭੁਬ੍ਬਾਂ ਮਾਰਕੇ ਰੋਇਆ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਨੂੰ ਯਹੂਦੀ ਆਗੂਆਂ ਅੱਗੇ ਪੇਸ਼ ਕੀਤਾ ਗਿਆ

ਅਗਲੀ ਸਵੇਰ ਪ੍ਰਧਾਨ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਆਗੂਆਂ ਨੇ ਯਿਸੂ ਨੂੰ ਜਾਨ ਤੋਂ ਮਾਰਨ ਦਾ ਫ਼ੈਸਲਾ ਕੀਤਾ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਰਾਜਪਾਲ ਪਿਲਾਤੁਸ ਦੇ ਯਿਸੂ ਨਾਲ ਪ੍ਰਸ਼ਨ

ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹੜਾ ਕਿ ਮਸੀਹ ਕਹਾਉਂਦਾ ਹੈ?”ਲੋਕਾਂ ਨੇ ਉੱਤਰ ਦਿੱਤਾ “ਉਸਨੂੰ ਸਲੀਬ ਦਿਉ।”
ਰਾਜਪਾਲ ਨੇ ਆਖਿਆ, “ਕਿਉਂ? ਉਸਨੇ ਕੀ ਅਪਰਾਧ ਕੀਤਾ ਹੈ।”ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸਨੂੰ ਸਲੀਬ ਦਿਓ।”
ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸਨੇ ਪਾਣੀ ਲੈਕੇ ਲੋਕਾਂ ਦੇ ਸਾਮ੍ਹਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”
ਸਭ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਅਤੇ ਸਾਡੇ ਬੱਚੇ ਇਸਦੇ ਲਹੂ ਦੇ ਜਿੰਮੇਵਾਰ ਹੋਵਾਂਗੇ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ


ਕਿਤਾਬ ਦੇ ਐਪੀਸੋਡ

Copyright © 2020 Jesus World Wide ਗੈਰ-ਮੁਨਾਫ਼ਾ ਸੰਗਠਨ