ਮੱਤੀ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਪਿਲਾਤੁਸ ਦੇ ਸਿਪਾਹੀਆਂ ਵੱਲੋਂ ਯਿਸੂ ਨੂੰ ਮਸਖਰੀਆਂ

ਤਾਂ ਉਨ੍ਹਾਂ ਨੇ ਉਸਨੂੰ ਸਲੀਬ ਤੇ ਚਢ਼ਾਇਆ ਅਤੇ ਉਸਨੂੰ ਕਿੱਲਾਂ ਠੋਕੀਆਂ। ਪਰਚੀਆਂ ਪਾਕੇ ਉਨ੍ਹਾਂ ਨੇ ਆਪਣੇ ਵਿਚਕਾਰ ਉਸਦੇ ਕੱਪੜੇ ਵੰਡ ਲਏ।
ਸਿਪਾਹੀ ਉਥੇ ਬੈਠੇ ਉਸਦੀ ਪਹਿਰੇਦਾਰੀ ਕਰ ਰਹੇ ਸਨ।
ਉਨ੍ਹਾਂ ਨੇ ਉਸਦੇ ਖਿਲਾਫ਼ ਦੋਸ਼ਾਂ ਦੀ ਨਿਸ਼ਾਨ ਪੱਤਰੀ ਯਿਸੂ ਦੇ ਸਿਰ ਤੇ ਪਾ ਦਿੱਤੀ। ਜਿਸ ਅਤੇ ਲਿਖਿਆ ਸੀ, “”
ਯਿਸੂ ਦੇ ਆਸੇ-ਪਾਸੇ ਹੋਰ ਦੋ ਜਣਿਆਂ ਨੂੰ ਸਲੀਬ ਦਿੱਤੀ ਗਈ ਸੀ। ਇੱਕ ਸੱਜੇ ਪਾਸੇ ਅਤੇ ਦੂਜਾ ਖੱਬੇ ਪਾਸੇ।
ਅਤੇ ਆਉਣ ਜਾਣ ਵਾਲੇ ਲੋਕ ਉਸਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ,
“ਤੂੰ ਜੋ ਕਹਿੰਦਾ ਸੀ ਕਿ ਇਸ ਮੰਦਰ ਨੂੰ ਢਾਹ ਕੇ ਤਿੰਨ ਦਿਨਾਂ ਵਿੱਚ ਦੋਬਾਰਾ ਬਣਾ ਸਕਦਾ ਹੈਂ, ਹੁਣ ਆਪਣੇ-ਆਪ ਨੂੰ ਬਚਾ? ਜੇ ਤੁਂ ਸੱਚ ਵਿੱਚ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਤੋਂ ਉੱਤਰ ਕੇ ਆਪਣੇ-ਆਪ ਨੂੰ ਬਚਾ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਸਲੀਬ ਤੇ ਮਾਰਿਆ ਜਾਣਾ

ਜੋ ਡਾਕੂ ਯਿਸੂ ਦੇ ਨਾਲ ਸਲੀਬ ਤੇ ਚਢ਼ਾਏ ਗਏ ਸਨ, ਉਨ੍ਹਾਂ ਨੇ ਵੀ ਯਿਸੂ ਨੂੰ ਬੇਇੱਜ਼ਤੀ ਵਾਲੇ ਸ਼ਬਦ ਆਖੇ।
ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢਕ ਲਿਆ। ਜੋ ਕਿ ਤਕਰੀਬਨ ਤਿੰਨ ਘੰਟੇ ਰਿਹਾ।
ਤਕਰੀਬਨ ਤਿੰਨ ਵਜੇ ਯਿਸੂ ਨੇ ਉੱਚੀ ਅਵਾਜ਼ ਵਿੱਚ ਪੁਕਾਰਿਆ, ਇਸਦਾ ਮਤਲਬ ਸੀ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ?”
ਕੁਝ ਲੋਕ ਜੋ ਉਥੇ ਖਢ਼ੇ ਸਨ ਉਨ੍ਹਾਂ ਨੇ ਇਹ ਸੁਣਿਆ ਅਤੇ ਲੋਕਾਂ ਕਿਹਾ, “ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ।”
ਤੁਰੰਤ ਹੀ, ਉਨ੍ਹਾਂ ਵਿੱਚੋਂ ਇੱਕ ਬੰਦਾ ਭੱਜਕੇ ਗਿਆ ਅਤੇ ਇੱਕ ਸਪੰਜ ਲੈ ਆਇਆ। ਅਤੇ ਉਸਨੂੰ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਸੋਟੀ ਤੇ ਬੰਨ੍ਹਿਆ ਅਤੇ ਉਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦੀ ਮੌਤ

ਫ਼ੇਰ ਯਿਸੂ ਇੱਕ ਵਾਰ ਬਹੁਤ ਉੱਚੀ ਅਵਾਜ਼ ਨਾਲ ਚੀਕਿਆ ਅਤੇ ਪ੍ਰਾਣ-ਹੀਣ ਹੋ ਗਿਆ।
ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ।
ਕਬਰਾਂ ਖੁਲ੍ਹ ਗਈਆਂ, ਅਤੇ ਬਹੁਤ ਸਾਰੇ ਪਰਮੇਸ਼ੁਰ ਦੇ ਲੋਕ, ਜੋ ਮਰ ਚੁੱਕੇ ਸਨ ਮੌਤ ਤੋਂ ਉਭਰ ਆਏ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਨੂੰ ਦਫ਼ਨਾਉਣਾ

ਬਹੁਤ ਸਾਰੀਆਂ ਔਰਤਾਂ ਵੀ ਉਥੇ ਸਨ। ਉਹ ਥੋੜੀ ਦੂਰ ਤੋਂ ਵੇਖ ਰਹੀਆਂ ਸਨ। ਉਹ ਗਲੀਲ ਤੋਂ ਉਸਦੀ ਸੇਵਾ ਕਰਨ ਲਈ ਆਈਆਂ ਸਨ।
ਮਰਿਯਮ ਮਗਦਲੀਨੀ, ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ।
ਉਸ ਸ਼ਾਮ, ਯੂਸੁਫ਼ ਨਾਉਂ ਦਾ ਇੱਕ ਅਮੀਰ ਆਦਮੀ ਪਿਲਾਤੁਸ ਕੋਲ ਆਇਆ। ਯੂਸੁਫ਼ ਅਰੀਮਥੈਆ ਤੋਂ ਸੀ, ਅਤੇ ਉਹ ਵੀ ਯਿਸੂ ਦਾ ਚੇਲਾ ਸੀ। ਉਸਨੇ ਪਿਲਾਤੁਸ ਤੋਂ ਯਿਸੂ ਦਾ ਸ਼ਰੀਰ ਮੰਗਿਆ। ਪਿਲਾਤੁਸ ਨੇ ਯਿਸੂ ਦੀ ਲੋਥ ਉਸਨੂੰ ਦੇ ਦੇਣ ਲਈ ਆਪਣੇ ਸੈਨਕਾਂ ਨੂੰ ਹੁਕਮ ਦਿੱਤਾ।

ਯੂਸੁਫ਼ ਨੇ ਸ਼ਰੀਰ ਲਿਆ ਅਤੇ ਉਸਨੂੰ ਨਵੇਂ ਮਹੀਨ ਕੱਪੜੇ ਵਿੱਚ ਲਪੇਟਿਆ।
ਯੂਸੁਫ਼ ਨੇ ਯਿਸੂ ਦੇ ਸ਼ਰੀਰ ਨੂੰ ਉਸਦੀ ਨਵੀਂ ਕਬਰ ਵਿੱਚ ਰੱਖਿਆ ਜਿਹੜੀ ਉਸਨੇ ਚੱਟਾਨ ਵਿੱਚ ਤਰਾਸ਼ੀ ਹੋਈ ਸੀ। ਫ਼ਿਰ ਉਸਨੇ ਕਬਰ ਦਾ ਪ੍ਰਵੇਸ਼ ਦੁਆਰ ਵੱਡੇ ਪੱਥਰ ਨਾਲ ਢਕ ਦਿੱਤਾ ਅਤੇ ਚਲਿਆ ਗਿਆ।
ਮਰਿਯਮ ਮਗਦਲੀਨੀ ਅਤੇ ਮਰਿਯਮ ਨਾਉਂ ਦੀ ਦੂਜੀ ਔਰਤ ਉਥੇ ਹੀ ਕਬਰ ਦੇ ਸਾਮ੍ਹਣੇ ਬੈਠੀਆਂ ਰਹੀਆਂ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਪੁਨਰ ਉਥਾਨ

ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।
ਉਸ ਵਕਤ ਉਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸਦੇ ਉੱਪਰੋਂ ਉਹ ਵੱਡਾ ਪੱਥਰ ਰੇਢ਼ਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।
ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ।
ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।
ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲਭ ਰਹੀਆਂ ਹੋ ਜਿਸਨੂੰ ਸਲੀਬ ਦਿੱਤੀ ਗਈ ਸੀ।
ਪਰ ਯਿਸੂ ਇਥੇ ਨਹੀਂ ਹੈ, ਕਿਉਂਕਿ, ਜਿਵੇ ਉਸਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।
ਅਤੇ ਜਲਦੀ ਜਾਕੇ ਉਸਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉਥੇ ਮੌਜੂਦ ਹੋਵੇਗਾ ਅਤੇ ਉਥੇ ਤੁਸੀਂ ਉਸਨੂੰ ਵੇਖੋਂਗੀਆਂ।” ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।’”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਆਪਣੇ ਚੇਲਿਆਂ ਨਾਲ ਗੱਲ ਕਰਨਾ

ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।
ਜਦੋਂ ਉਨ੍ਹਾਂ ਨੇ ਉਸਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।
ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।
ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।
ਉਨ੍ਹਾਂ ਨੂੰ ਇਹ ਵੀ ਸਿਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋਕਿਤਾਬ ਦੇ ਐਪੀਸੋਡ

Copyright © 2019 Jesus World Wide ਗੈਰ-ਮੁਨਾਫ਼ਾ ਸੰਗਠਨ