ਮਰਕੁਸ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਕੰਮ

ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼-ਖਬਰੀ ਦਾ ਆਰੰਭ:
ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ:“ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ।ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।”
“ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ:‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ,ਉਸਦੇ ਰਾਹਾਂ ਨੂੰ ਸਿਧੇ ਕਰੋ।’”
ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸਨੇ ਉਜਾੜ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸਨੇ ਉਨ੍ਹਾਂ ਨੂੰ ਸਿਖਾਇਆ ਕਿ ਉਹ ਬਪਤਿਸਮਾ ਲੈਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸਕਣਗੇ।
ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।
ਅਤੇ ਉਸਨੇ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਕਿ ਭਈ: “ਮੇਰੇ ਤੋਂ ਬਾਦ ਉਹ ਇੱਕ ਆਵੇਗਾ ਅਤੇ ਉਹ ਮੇਰੇ ਤੋਂ ਵਧ ਮਹਾਨ ਹੈ ਅਤੇ ਮੈਂ ਇਸ ਲਾਇਕ ਵੀ ਨਹੀਂ ਕਿ ਨਿਉਂ ਕੇ ਉਸਦੀ ਜੁੱਤੀ ਦਾ ਤਸਮਾ ਖੋਲ੍ਹਾਂ।
ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ ਪਰ ਉਹ ਮਨੁੱਖ ਜਿਹੜਾ ਕਿ ਆ ਰਿਹਾ ਹੈ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਨੂੰ ਯੂਹੰਨਾ ਨੇ ਬਪਤਿਸਮਾ ਦਿੱਤਾ

ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ।
ਸਵਰਗ ਵਿੱਚੋਂ ਅਕਾਸ਼ਵਾਣੀ ਹੋਈ, “ਤੂੰ ਮੇਰਾ ਪਿਆਰਾ ਪੁੱਤਰ ਹੈ। ਮੈਂ ਤੈਥੋਂ ਬਹੁਤ ਖੁਸ਼ ਹਾਂ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਨੇ ਕੁਝ ਚੇਲੇ ਚੁਣੇ

ਗਲੀਲ ਝੀਲ ਦੇ ਕੰਢੇ ਉੱਤੇ ਫ਼ਿਰਦਿਆਂ ਯਿਸੂ ਨੇ ਸ਼ਮਊਨ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਜੋ ਕਿ ਮਛੇਰੇ ਸਨ, ਝੀਲ ਵਿੱਚ ਮਛੀਆਂ ਫ਼ੜਲ ਲਈ ਜਾਲ ਪਾਉਂਦਿਆਂ ਵੇਖਿਆ।
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਆਓ ਅਤੇ ਮੇਰੇ ਪਿਛੇ ਚੱਲੋ, ਮੈਂ ਤੁਹਾਨੂੰ ਲੋਕਾਂ ਨੂੰ ਇਕਠੇ ਕਰਨ ਵਾਲੇ ਬਨਾਵਾਂਗਾ।”
ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲ ਨੂੰ ਉਥੇ ਹੀ ਛੱਡਕੇ ਉਸਦੇ ਮਗਰ ਹੋ ਤੁਰੇ।
ਯਿਸੂ ਗਲੀਲ ਝੀਲ ਦੇ ਕਿਨਾਰੇ ਥੋੜਾ ਹੋਰ ਅੱਗੇ ਤੁਰਿਆ ਉਸਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇੜੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮਛੀਆਂ ਫ਼ੜ ਸਕਣ।
ਜਦੋਂ ਯਿਸੂ ਨੇ ਦੋਹਾਂ ਭਰਾਵਾਂ ਨੂੰ ਬੁਲਾਇਆ, ਉਹ ਆਪਣੇ ਪਿਤਾ ਤੇ ਉਨ੍ਹਾਂ ਦੇ ਕਾਮਿਆਂ ਨੂੰ ਛੱਡਕੇ ਯਿਸੂ ਦੇ ਪਿਛੇ ਹੋ ਤੁਰੇ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਇੱਕ ਅਧਰੰਗ ਤੋਂ ਪੀੜਤ ਆਦਮੀ ਨੂੰ ਠੀਕ ਕਰਨਾ

ਇੱਕ ਅਧਰੰਗੀ ਮਰੀਜ ਨੂੰ ਕੁਝ ਲੋਕ ਚੁੱਕ ਕਏ ਯਿਸੂ ਕੋਲ ਲੈ ਆਏ।
ਪਰ ਉਹ ਯਿਸੂ ਤੱਕ ਉਸਦੇ ਘਰ ਅੰਦਰ ਨਾ ਪਹੁੰਚ ਸਕੇ ਕਿਉਂਕਿ ਘਰ ਭੀੜ ਨਾਲ ਖਚਾ-ਖਚ ਭਰਿਆ ਸੀ। ਫ਼ਿਰ ਇਹ ਲੋਕ ਛੱਤ ਉੱਪਰ ਚਲੇ ਗਏ ਅਤੇ ਜਿਥੇ ਯਿਸੂ ਖਲੋਟਾ ਸੀ ਛਟ੍ਟ ਵਿੱਚ ਮੋਘਾ ਬਣਾ ਦਿੱਤਾ। ਫ਼ਿਰ ਉਨ੍ਹਾਂ ਨੇ ਬਿਮਾਰ ਆਦਮੀ ਨੂੰ ਉਸਦੇ ਮੰਜੇ ਸਮੇਤ ਮੋਘੇ ਰਾਹੀਂ ਹੇਠਾਂ ਕਰ ਦਿੱਤਾ।
ਜਦੋਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਮਨੁੱਖਾਂ ਨੂੰ ਬਹੁਤ ਵਿਸ਼ਵਾਸ ਸੀ, ਉਸਨੇ ਅਧਰੰਗੀ ਮਨੁੱਖ ਨੂੰ ਆਖਿਆ, “ਹੇ ਨੌਜਵਾਨ, ਤੇਰੇ ਸਾਰੇ ਪਾਪ ਮਾਫ਼ ਹੋ ਗਏ ਹਨ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਲੇਵੀ ਯਿਸੂ ਦਾ ਅਨੁਸਰਣ ਕਰਦਾ

ਜਦੋਂ ਯਿਸੂ ਝੀਲ ਕੰਢੇ ਤੁਰ ਰਿਹਾ ਸੀ ਤਾਂ ਜਾਂਦੇ ਹੋਏ ਉਸਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸਨੂੰ ਕਿਹਾ, “ਮੇਰੇ ਪਿਛੇ ਹੋ ਤੁਰ।” ਤਾਂ ਲੇਵੀ ਉਠਿਆ ਅਤੇ ਉਸਦੇ ਪਿਛੇ ਹੋ ਤੁਰਿਆ।
ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀੜ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿਛਾ ਕੀਤਾ ਸੀ।
ਨੇਮ ਦੇ ਕੁਝ ਉਪਦੇਸ਼ਕਾਂ ਨੇ, ਜਿਹੜੇ ਕਿ ਫ਼ਰੀਸੀ ਸਨ, ਯਿਸੂ ਨੂੰ ਮਸਊਲੀਆਂ ਅਤੇ ਪਾਪੀਆਂ ਨਾਲ ਭੋਜਨ ਕਰਦੇ ਵੇਖਿਆ ਤਾਂ ਉਨ੍ਹਾਂ ਉਸਦੇ ਚੇਲਿਆਂ ਨੂੰ ਪੁੱਛਿਆ, “ਯਿਸੂ ਮਸੂਲੀਆਂ ਅਤੇ ਪਾਪੀਆਂ ਨਾਲ ਰਲਕੇ ਰੋਟੀ ਕਿਉਂ ਖਾ ਰਿਹਾ ਹੈ?”
ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਕਈ ਲੋਕ ਯਿਸੂ ਦਾ ਅਨੁਸਰਣ ਕਰਦੇ ਹਨ

ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿਚ ਉਸਦੇ ਮਗਰ ਹੋ ਤੁਰੇ।
ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸਦੇ ਆਲੇ-ਦੁਆਲੇ ਇਕਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।
ਜਦੋਂ ਉਸਨੇ ਬਹੁਤ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਸਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਬੇੜੀ ਤਿਆਰ ਕਰਨ। ਤਾਂ ਕਿ ਕਿਤੇ ਲੋਕਾਂ ਦੀ ਭੀੜ ਉਸਨੂੰ ਦਬਾ ਨਾ ਲਵੇ।
ਉਸਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸਨੂੰ ਛੂਹਣ ਲਈ ਉਸਦੇ ਆਲੇ-ਦੁਆਲੇ ਝੁਂਡ ਬਣਾ ਲਿਆ।
ਕੁਝ ਲੋਕਾਂ ਅੰਦਰ ਸ਼ੈਤਾਨ ਦੇ ਭਰਿਸ਼ਟ ਆਤਮੇ ਸਨ। ਜਦੋਂ ਭਰਿਸ਼ਟ ਆਤਮਿਆਂ ਨੇ ਯਿਸੂ ਨੂੰ ਵੇਖਿਆ ਤਾਂ ਉਹ ਉਸ ਅੱਗੇ ਝੁਕ ਕੇ ਚੀਕਣ ਲੱਗੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਵੱਲੋਂ ਬਾਰ੍ਹਾਂ ਰਸੂਲਾਂ ਦਾ ਚੁਣੇ ਜਾਣਾ

ਤਦ ਯਿਸੂ ਪਹਾੜੀ ਵੱਲ ਤੁਰ ਗਿਆ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸਦਿਆ ਅਤੇ ਉਹ ਉਸਦੇ ਕੋਲ ਆਏ।
ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸਕੇ।
ਇਨ੍ਹਾਂ ਲੋਕਾਂ ਕੋਲ ਵੀ ਲੋਕਾਂ ਵਿੱਚੋਂ ਭੂਤ ਕਢਣ ਦੀ ਸ਼ਕਤੀ ਹੋਣੀ ਚਾਹੀਦੀ ਹੈ।
ਯਿਸੂ ਨੇ ਜਿਹੜੇ ਬਾਰ੍ਹਾਂ ਰਸੂਲ ਚੁਣੇ ਉਨ੍ਹਾਂ ਦੇ ਨਾਉਂ ਸਨ:
ਅਤੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਜਿਨ੍ਹਾਂ ਦਾ ਨਾਉਂ ਉਸਨੇ ਬਨੀ ਰੋਗਿਜ਼ ਰੱਖਿਆ ਜਿਸਦਾ ਅਰਥ ਹੈ, “ਗਰਜਣ ਦੇ ਪੁੱਤਰ”
ਅਤੇ ਅੰਦ੍ਰਿਯਾਸ,
ਅਤੇ ਯਹੂਦਾ ਇਸਕਰਿਯੋਤੀ। ਇਹ ਉਹੀ ਯਹੂਦਾ ਸੀ ਜਿਸਨੇ ਯਿਸੂ ਨੂੰ ਉਸਦੇ ਦੁਸ਼ਮਨਾਂ ਦੇ ਹੱਥ ਫ਼ੜਵਾ ਦਿੱਤਾ ਸੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋਕਿਤਾਬ ਦੇ ਐਪੀਸੋਡ

Copyright © 2019 Jesus World Wide ਗੈਰ-ਮੁਨਾਫ਼ਾ ਸੰਗਠਨ