ਮਰਕੁਸ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਯਿਸੂ ਦਾ ਬੈਤਸੈਦਾ ਵਿੱਚ ਇੱਕ ਅੰਨ੍ਹੇ ਨੂੰ ਠੀਕ ਕਰਨਾ

ਯਿਸੂ ਅਤੇ ਉਸਦੇ ਚੇਲੇ ਬੈਤਸੈਦਾ ਨੂੰ ਆਏ। ਉਥੇ ਕੁਝ ਲੋਕ ਉਸ ਕੋਲ ਇੱਕ ਅੰਨ੍ਹੇ ਆਦਮੀ ਨੂੰ ਲਿਆਏ। ਉਨ੍ਹਾਂ ਨੇ ਉਸ ਅੱਗੇ ਮਿੰਨਤ ਕੀਤੀ ਕਿ ਉਹ ਉਸਨੂੰ ਛੋਹੇ।
ਤਾਂ ਉਹ ਅੰਨ੍ਹੇ ਆਦਮੀ ਦਾ ਹੱਥ ਫ਼ੜਕੇ ਉਸਨੂੰ ਸ਼ਹਿਰੋਂ ਬਾਹਰ ਲੈ ਗਿਆ। ਫ਼ੇਰ ਯਿਸੂ ਨੇ ਉਸਦੀਆਂ ਅਖਾਂ ਤੇ ਥੁਕਿਆ ਅਤੇ ਆਪਣੇ ਹੱਥ ਉਸ ਉੱਤੇ ਰਖਕੇ ਪੁੱਛਿਆ, “ਕੀ ਹੁਣ ਤੂੰ ਕੁਝ ਵੇਖ ਸਕਦਾ ਹੈ?”
ਅੰਨ੍ਹੇ ਆਦਮੀ ਨੇ ਨਜ਼ਰ ਪਟ੍ਟਕੇ ਵੇਖਿਆ ਅਤੇ ਕਿਹਾ, “ਹਾਂ, ਮੈਂ ਲੋਕਾਂ ਨੂੰ ਵੇਖਦਾ ਹਾਂ ਅਤੇ ਉਹ ਤੁਰਦੇ ਫ਼ਿਰਦੇ ਮੈਨੂੰ ਰੁਖਾਂ ਵਾਂਗ ਦਿਸਦੇ ਹਨ।”
ਤਦ ਯਿਸੂ ਨੇ ਫ਼ੇਰ ਉਸਦੀਆਂ ਅਖਾਂ ਉੱਤੇ ਹੱਥ ਰਖੇ ਤਾਂ ਉਸ ਆਦਮੀ ਨੇ ਅਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰਥ ਸੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ

ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾੜੀ ਤੇ ਲੈ ਗਿਆ ਸਿਰਫ਼ ਉਹੀ ਉਥੇ ਉਸਦੇ ਨਾਲ ਸਨ। ਜਦੋਂ ਹਾਲੇ ਉਸਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਮ੍ਹਣੇ ਬਦਲ ਗਿਆ ਸੀ।
ਉਸਦੇ ਕੱਪੜੇ ਚਮਕੀਲੇ ਚਿਟ੍ਟੇ ਹੋ ਗਏ ਅਤੇ ਉਹ ਇੰਨੇ ਚਿਟ੍ਟੇ ਸਨ ਕਿ ਦੁਨੀਆਂ ਦਾ ਕੋਈ ਵੀ ਧੋਬੀ ਅਜਿਹੇ ਚਿਟ੍ਟੇ ਕਰਨ ਯੋਗ ਨਹੀਂ।
ਫ਼ਿਰ ਦੋ ਆਦਮੀ, ਮੂਸਾ ਅਤੇ ਏਲੀਯਾਹ, ਉਨ੍ਹਾਂ ਅੱਗੇ ਪ੍ਰਗਟੇ ਅਤੇ ਉਹ ਯਿਸੂ ਨਾਲ ਗੱਲਾਂ ਕਰ ਰਹੇ ਸਨ।
ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ! ਸਾਡੇ ਲਈ ਇਥੇ ਹੋਣਾ ਚੰਗਾ ਹੈ। ਅਸੀਂ ਇਥੇ ਤਿੰਨ ਤੰਬੂ ਲਗਾਵਾਂਗੇ। ਇੱਕ ਤੇਰੇ ਲਈ, ਇੱਕ ਮੂਸਾ ਅਤੇ ਇੱਕ ਏਲੀਯਾਹ ਲਈ।”
ਪਤਰਸ ਨਹੀਂ ਜਾਣਦਾ ਸੀ ਕਿ ਉਹ ਉਸਨੂੰ ਕੀ ਉੱਤਰ ਦੇਵੇ ਕਿਉਂਕਿ ਉਸ ਵਕਤ ਉਹ ਅਤੇ ਬਾਕੀ ਦੇ ਦੋ ਚੇਲੇ ਬਹੁਤ ਡਰ ਗਏ ਸਨ।
ਤਦ ਇੱਕ ਬੱਦਲ ਆਇਆ ਅਤੇ ਉਸਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਵਿੱਚੋਂ ਇੱਕ ਅਵਾਜ਼ ਆਈ ਜਿਸਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਤੁਸੀਂ ਇਸਨੂੰ ਸੁਣੋ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਬੱਚਿਆਂ ਨੂੰ ਸਵੀਕਾਰਨਾ

ਲੋਕੀ ਆਪਣੇ ਛੋਟੇ ਬਚਿਆਂ ਨੂੰ ਉਸ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਨ੍ਹਾਂ ਨੂੰ ਛੋਹਵੇ ਪਰ ਉਸਦੇ ਚੇਲਿਆਂ ਨੇ ਉਨ੍ਹਾਂ ਲੋਕਾਂ ਨੂੰ ਬਚਿਆਂ ਨੂੰ ਉਸ ਕੋਲ ਲਿਆਉਣ ਤੋਂ ਵਰਿਜਆ।
ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸਨੂੰ ਇਹ ਮਾੜਾ ਲੱਗਾ ਤਾਂ ਉਸਨੇ ਉਨ੍ਹਾਂ ਨੂੰ ਕਿਹਾ, “ਛੋਟੇ ਬਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬਚਿਆਂ ਵਰਗੇ ਹਨ।
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮਨੁੱਖ ਪਰਮੇਸ਼ੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ।”
ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛੜ ਚੁਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਇੱਕ ਅਮੀਰ ਆਦਮੀ ਦਾ ਯਿਸੂ ਨੂੰ ਮੰਨਣ ਤੋਂ ਇਨਕਾਰ ਕਰਨਾ

ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”
ਉਸਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪ੍ਰਭੂ ਹੀ ਸਤਿ ਹੈ।
ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’”
ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਵੇਖਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”
ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿਛੇ ਹੋ ਤੁਰ।”
ਪਰ ਉਹ ਆਦਮੀ ਬਹੁਤ ਨਿਰਾਸ਼ ਅਤੇ ਉਦਾਸੀ ਨਾਲ ਉਥੋਂ ਚਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।
ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਯਰੂਸ਼ਲਮ ਵਿੱਚ ਸ਼ਾਹੀ ਦਾਖਲਾ

ਯਿਸੂ ਅਤੇ ਉਸਦੇ ਚੇਲੇ ਯਰੂਸ਼ਲਮ ਦੇ ਨੇੜੇ ਪਹੁੰਚ ਰਹੇ ਸਨ। ਉਹ ਜੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਤੀਕਰ ਪਹੁੰਚੇ, ਉਥੇ ਉਸਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ।
ਉਸਨੇ ਚੇਲਿਆਂ ਨੂੰ ਕਿਹਾ, “ਉਹ ਪਿੰਡ ਜਿਹੜਾ ਤੁਹਾਡੇ ਸਾਮ੍ਹਣੇ ਹੈ ਉਥੇ ਜਾਓ, ਜਦੋਂ ਤੁਸੀਂ ਉਥੇ ਦਾਖਲ ਹੋਵੋਂਗੇ ਤਾਂ ਉਥੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਪਰ ਕਦੇ ਕੋਈ ਸਵਾਰ ਨਹੀਂ ਹੋਇਆ। ਉਸਨੂੰ ਉਥੋਂ ਖੋਲ੍ਹਕੇ ਮੇਰੇ ਕੋਲ ਲੈ ਆਓ।
ਜੇਕਰ ਕੋਈ ਮਨੁੱਖ ਤੁਹਾਨੂੰ ਆਖੇ ਕਿ ਇਸਨੂੰ ਕਿਥੇ ਲੈ ਜਾ ਰਹੇ ਹੋ, ਤਾਂ ਉਸ ਬੰਦੇ ਨੂੰ ਕਹਿਣਾ, ‘ਪ੍ਰਭੂ ਜੀ, ਨੂੰ ਇਸਦੀ ਲੋੜ ਹੈ। ਉਹ ਜਲਦੀ ਹੀ ਇਸਨੂੰ ਵਾਪਸ ਭੇਜ ਦੇਵੇਗਾ।’
ਚੇਲੇ ਪਿੰਡ ਨੂੰ ਚਲੇ ਗਏ। ਉਨ੍ਹਾਂ ਨੇ ਇੱਕ ਗਧੀ ਦੇ ਬੱਚੇ ਨੂੰ ਇੱਕ ਗਲੀ ਵਿਚ ਘਰ ਦੇ ਦਰਵਾਜ਼ੇ ਕੋਲ ਬਝਾ ਹੋਇਆ ਵੇਖਿਆ। ਚੇਲਿਆਂ ਨੇ ਉਸਨੂੰ ਖੋਲ੍ਹਿਆ।
ਕੁਝ ਲੋਕ ਉਥੇ ਖੜੇ ਸਨ ਅਤੇ ਉਨ੍ਹਾਂ ਨੇ ਜਦੋਂ ਇਹ ਵੇਖਿਆ ਤਾਂ ਆਖਿਆ, “ਤੁਸੀਂ ਕੀ ਕਰ ਰਹੇ ਹੋ? ਤੁਸੀਂ ਇਸ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?”
ਚੇਲਿਆਂ ਨੇ ਉਨ੍ਹਾਂ ਨੂੰ ਉਹੀ ਉੱਤਰ ਦਿੱਤਾ ਜੋ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਲੋਕਾਂ ਨੇ ਉਨ੍ਹਾਂ ਨੂੰ ਉਸ ਗਧੀ ਦੇ ਬੱਚੇ ਨੂੰ ਲੈ ਜਾਣ ਦਿੱਤਾ।
ਅਤੇ ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਕੱਪੜੇ ਗਧੇ ਉੱਤੇ ਵਿਛਾਏ ਅਤੇ ਯਿਸੂ ਉਸ ਉੱਪਰ ਬੈਠ ਗਿਆ।
ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪੜੇ ਰਾਹ ਤੇ ਵਿਛਾ ਦਿੱਤੇ। ਕੁਝ ਲੋਕਾਂ ਨੇ ਰਾਹ ਵਿੱਚ ਹਰੀਆਂ ਟਹਿਣੀਆਂ ਵਿਛਾ ਦਿੱਤੀਆਂ, ਜਿਹੜੀਆਂ ਉਨ੍ਹਾਂ ਨੇ ਖੇਤਾਂ ਵਿੱਚੋਂ ਵਢੀਆਂ ਸਨ।
ਉਹ ਲੋਕ ਜਿਹੜੇ ਉਸਦੇ ਅੱਗੇ ਅਤੇ ਪਿਛੇ ਚਲੇ ਆ ਰਹੇ ਸਨ, ਸਾਰੇ ਉੱਚੀ-ਉੱਚੀ ਰੌਲਾ ਪਾ ਰਹੇ ਸਨ,“‘ਉਸਦੀ ਉਸਤਤਿ ਕਰੋ!’‘ਧੰਨ ਹੈ ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ!’
ਸਾਡੇ ਪਿਤਾ ਦਾਊਦ ਦਾ ਰਾਜ ਜੋ ਆਉਂਦਾ ਹੈ,ਉਸ ਉੱਤੇ ਪ੍ਰਭੂ ਦੀ ਕਿਰਪਾ ਰਹੇ!ਸਵਰਗ ‘ਚ ਪ੍ਰਭੂ ਦੀ ਉਸਤਤਿ ਹੋਵੇ!”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਮੰਦਰ ਵੱਲ ਨੂੰ ਜਾਣਾ

ਯਿਸੂ ਯਰੂਸ਼ਲਮ ਜਾਕੇ ਮੰਦਰ ਅੰਦਰ ਗਿਆ। ਜੋ ਲੋਕ ਮੰਦਰ ਵਿੱਚ ਵੇਚ ਅਤੇ ਖਰੀਦ ਰਹੇ ਸਨ ਉਨ੍ਹਾਂ ਨੂੰ ਬਾਹਰ ਕਢਣ ਲੱਗਾ। ਉਸਨੇ ਉਨ੍ਹਾਂ ਦੀਆਂ ਮੇਜ਼ਾਂ ਵੀ ਉਲਟਾ ਦਿੱਤੀਆਂ ਜਿਨ੍ਹਾਂ ਨੇ ਧਨ ਦੀ ਅਦਲਾ-ਬਦਲੀ ਕੀਤੀ। ਅਤੇ ਉਹ ਚੌਕੀਆਂ ਵੀ ਉਲਟਾ ਦਿੱਤੀਆਂ ਜਿਥੇ ਲੋਕ ਘੁੱਗੀਆਂ ਵੇਚ ਰਹੇ ਸਨ।
ਯਿਸੂ ਨੇ ਕਿਸੇ ਨੂੰ ਵੀ ਮੰਦਰ ਰਾਹੀਂ ਕੁਝ ਲੈ ਜਾਣ ਦੀ ਆਗਿਆ ਨਾ ਦਿੱਤੀ।
ਫ਼ੇਰ ਉਸਨੇ ਲੋਕਾਂ ਨੂੰ ਸਮਝਾਇਆ ਅਤੇ ਆਖਿਆ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਸਾਰੀਆਂ ਕੌਮਾਂ ਵਾਸਤੇ ਪ੍ਰਾਰਥਨਾ ਦਾ ਅਸਥਾਨ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੇ ਲੁਕਣ ਦੀ ਜਗ੍ਹਾ ਬਾਣਾ ਦਿੱਤਾ ਹੈ।’”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਇੱਕ ਔਰਤ ਨੇ ਵਿਸ਼ੇਸ਼ ਕੰਮ ਕੀਤਾ

ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋਢ਼ੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਰਦ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਰੋਢ਼ ਦਿੱਤੀ।
ਉਥੇ ਬੈਠੇ ਕੁਝ ਲੋਕਾਂ ਨੇ ਇਹ ਵੇਖਿਆ ਅਤੇ ਗੁੱਸੇ ਹੋ ਗਏ ਅਤੇ ਇਸ ਬਾਰੇ ਇੱਕ ਦੂਜੇ ਨਾਲ ਗੱਲਾਂ ਕਰਨ ਲੱਗੇ। ਉਨ੍ਹਾਂ ਆਖਿਆ, “ਉਸਨੇ ਇਸ ਅਤਰ ਨੂੰ ਫ਼ਿਜ਼ੂਲ ਕਿਉਂ ਗੁਆਇਆ।
ਕਿਉਂਕਿ ਉਹ ਅਤਰ ਇੱਕ ਸਾਲ ਦੀ ਮਿਹਨਤ ਜਿੰਨਾ ਸੀ ਅਤੇ ਇਹੀ ਅਤਰ ਵੇਚਕੇ ਇਸਦਾ ਪੈਸਾ ਗਰੀਬ ਲੋਕਾਂ ਵਿੱਚ ਵੰਡਿਆ ਜਾਂਦਾ ਤਾਂ ਕਿੰਨਾ ਚੰਗਾ ਹੁੰਦਾ।” ਇਉਂ ਉਹ ਉਸ ਔਰਤ ਦੀ ਅਲੋਚਨਾ ਕਰਨ ਲੱਗੇ।
ਯਿਸੂ ਨੇ ਆਖਿਆ, “ਤੁਸੀਂ ਉਸਨੂੰ ਇਕੱਲਾ ਛੱਡ ਦਿਉ। ਤੁਸੀਂ ਉਸਨੂੰ ਪਰੇਸ਼ਾਨ ਨਾ ਕਰੋ? ਉਸਨੇ ਮੇਰੇ ਲਈ ਬਹੁਤ ਚੰਗਾ ਕੰਮ ਕੀਤਾ ਹੈ।
ਕਿਉਂਕਿ ਗਰੀਬ ਲੋਕ ਤਾਂ ਹਮੇਸ਼ਾ ਤੁਹਾਡੇ ਨਾਲ ਹੀ ਰਹਿਣੇ ਹਨ ਅਤੇ ਤੁਸੀਂ ਜਦੋਂ ਚਾਹੋਂ ਉਨ੍ਹਾਂ ਦੀ ਮਦਦ ਕਰ ਸਕਦੇ ਹੋ। ਪਰ ਮੈਂ ਹਮੇਸ਼ਾ ਤੁਹਾਡੇ ਕੋਲ ਨਹੀਂ ਰਹਿਣਾ।
ਉਸਨੇ ਉਹੀ ਕੀਤਾ ਜੋ ਉਹ ਕਰ ਸਕਦੀ ਸੀ। ਉਸਨੇ ਮੇਰੇ ਸ਼ਰੀਰ ਤੇ ਅਤਰ ਡੋਲ੍ਹਿਆ। ਉਸਨੇ ਇਹ ਮਿਥੇ ਸਮੇਂ ਤੋਂ ਪਹਿਲਾਂ ਮੇਰੇ ਸ਼ਰੀਰ ਨੂੰ ਦਫ਼ਨਾਉਣ ਲਈ ਤਿਆਰ ਕੀਤਾ ਹੈ।
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਸਾਰੀ ਦੁਨੀਆਂ ਵਿੱਚ ਜਿਥੇ ਕਿਤੇ ਖੁਸ਼-ਖਬਰੀ ਦਾ ਪ੍ਰਚਾਰ ਹੋਵੇਗਾ, ਉਥੇ ਜੋ ਇਸਨੇ ਕੀਤਾ ਹੈ, ਉਹ ਵੀ ਕਿਹਾ ਜਾਵੇਗ਼ਾ। ਅਤੇ ਲੋਕ ਇਸਨੂੰ ਯਾਦ ਰੱਖਣਗੇ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋਕਿਤਾਬ ਦੇ ਐਪੀਸੋਡ

Copyright © 2019 Jesus World Wide ਗੈਰ-ਮੁਨਾਫ਼ਾ ਸੰਗਠਨ