ਮਰਕੁਸ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਪ੍ਰਭੂ ਦਾ ਰਾਤ ਦਾ ਖਾਣਾ

ਜਦੋਂ ਉਹ ਭੋਜਨ ਖਾ ਰਹੇ ਸਨ, ਯਿਸੂ ਨੇ ਰੋਟੀ ਲਈ ਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਰੋਟੀ ਤੋੜੀ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀ ਅਤੇ ਆਖਿਆ, “ਇਹ ਰੋਟੀ ਫ਼ੜੋ ਤੇ ਖਾ ਲਵੋ, ਇਹ ਮੇਰਾ ਸ਼ਰੀਰ ਹੈ।”
ਤਾਂ ਉਸਨੇ ਦਾਖ ਰਸ ਦਾ ਪਿਆਲਾ ਫ਼ੜਿਆ ਤੇ ਫ਼ਿਰ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ।
ਤਾਂ ਫ਼ਿਰ ਯਿਸੂ ਨੇ ਆਖਿਆ, “ਇਹ ਮੇਰਾ ਲਹੂ ਹੈ, ਇਹ ਨਵੇਂ ਕਰਾਰ ਦਾ ਲਹੂ ਹੈ ਜਿਹੜਾ ਬਹੁਤਿਆਂ ਲਈ ਵਹਾਇਆ ਗਿਆ ਹੈ
ਮੈਂ ਤੁਹਾਨੂੰ ਸੱਚ ਆਖਦਾ ਹੈ। ਮੈਂ ਇਹ ਦਾਖ ਰਸ ਫ਼ੇਰ ਨਹੀਂ ਪੀਵਾਂਗਾ, ਜਦੋਂ ਮੈਂ ਇਹ ਪਰਮੇਸ਼ੁਰ ਦੇ ਰਾਜ ਵਿੱਚ ਪੀਵਾਂਗਾ ਇਹ ਨਵਾਂ ਹੋਵੇਗਾ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਇੱਕਲਾ ਪ੍ਰਾਰਥਨਾ ਕਰਦਾ ਹੈ

ਫ਼ੇਰ ਯਿਸੂ ਆਤੇ ਉਸਦੇ ਚੇਲੇ ਗਥਸਮਨੀ ਨਾਂ ਦੀ ਇੱਕ ਜਗ੍ਹਾ ਤੇ ਗਏ ਅਤੇ ਉਸਨੇ ਜਾਕੇ ਆਪਣੇ ਚੇਲਿਆਂ ਨੂੰ ਕਿਹਾ, “ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਇਥੇ ਬੈਠੋ।”
ਉਸਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁਖੀ ਅਤੇ ਦਿਲਗੀਰ ਸੀ।
ਉਸਨੇ ਉਨ੍ਹਾਂ ਨੂੰ ਕਿਹਾ, “ਮੇਰਾ ਆਤਮਾ ਬੜਾ ਉਦਾਸ ਬਲਕਿ ਮਰਨ ਤੀਕਰ ਉਦਾਸ ਹੈ। ਇਥੇ ਠਹਿਰੋ ਅਤੇ ਜਾਗਦੇ ਰਹੋ।”
ਯਿਸੂ ਉਨ੍ਹਾਂ ਤੋਂ ਥੋੜੀ ਹੋਰ ਅੱਗੇ ਗਿਆ ਅਤੇ ਜ਼ਮੀਨ ਤੇ ਡਿੱਗਕੇ ਪ੍ਰਾਰਥਨਾ ਕੀਤੀ ਕਿ ਜੇ ਸੰਭਵ ਹੋਵੇ ਤਾਂ ਦੁਖਾਂ ਦਾ ਇਹ ਸਮਾਂ ਉਸ ਤੋਂ ਟਲ ਜਾਵੇ।
ਉਸਨੇ ਪ੍ਰਾਰਥਨਾ ਕੀਤੀ, “ਅਬ੍ਬਾ, ਹੇ ਪਿਤਾ, ਤੂੰ ਸਭ ਕੁਝ ਕਰ ਸਕਦਾ ਹੈਂ। ਇਹ ਦੁਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਹੇ ਪ੍ਰਭੂ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਗਿਰਫ਼ਤਾਰ ਕੀਤਾ ਜਾਣਾ

ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉਥੇ ਪਹੁੰਚਿਆ, ਜਿਹੜਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬੜੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਸਨ।
ਯਹੂਦਾ ਨੇ ਲੋਕਾਂ ਨੂੰ ਇਹ ਸੰਕੇਤ ਦੇਣ ਵਾਸਤੇ ਕਿ ਕੌਣ ਯਿਸੂ ਹੈ, ਵਿਉਂਤ ਬਣਾਈ। ਉਸਨੇ ਆਖਿਆ, “ਜਿਸ ਆਦਮੀ ਨੂੰ ਮੈਂ ਚੁੰਮਾਂ, ਉਹੀ ਯਿਸੂ ਹੈ। ਤੁਸੀਂ ਉਸਨੂੰ ਗਿਰਫ਼ਤਾਰ ਕਰ ਲੈਣਾ ਅਤੇ ਉਸਨੂੰ ਨਿਗਰਾਨੀ ਨਾਲ ਲੈ ਜਾਣਾ।”
ਤਾਂ ਯਹੂਦਾ ਸਿਧਾ ਉਸ ਕੋਲ ਆਇਆ ਅਤੇ ਆਖਿਆ, “ਗੁਰੂ!” ਅਤੇ ਫ਼ਿਰ ਉਸਨੇ ਯਿਸੂ ਨੂੰ ਚੁੰਮਿਆ।
ਤਦ ਲੋਕਾਂ ਨੇ ਉਸਨੂੰ ਬੰਨ੍ਹ ਦਿੱਤਾ ਅਤੇ ਗਿਰਫ਼ਤਾੜ ਕਰ ਲਿਆ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਨੂੰ ਯਹੂਦੀ ਆਗੂਆਂ ਅੱਗੇ ਪੇਸ਼ ਕੀਤਾ ਗਿਆ

ਜਿਨ੍ਹਾਂ ਲੋਕਾਂ ਨੇ ਉਸਨੂੰ ਗਿਰਫ਼ਤਾਰ ਕੀਤਾ ਸੀ ਉਹ ਉਸਨੂੰ ਸਰਦਾਰ ਜਾਜਕ ਦੇ ਘਰ ਲੈ ਗਏ ਜਿਥੇ ਕਿ ਸਾਰੇ ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਇਕਠੇ ਹੋਏ ਸਨ।
ਪਤਰਸ ਕੁਝ ਵਿਥ ਤੇ ਉਸਦੇ ਪਿਛੇ-ਪਿਛੇ ਰਿਹਾ ਪਰ ਉਸਦੇ ਨੇੜੇ ਨਾ ਗਿਆ। ਉਹ ਸਰਦਾਰ ਜਾਜਕ ਦੇ ਘਰ ਦੇ ਵਿਹੜੇ ਅੰਦਰ ਚਲਿਆ ਗਿਆ। ਅਤੇ ਉਹ ਸਿਪਾਹੀਆਂ ਨਾਲ ਬੈਠਕੇ ਅੱਗ ਨਾਲ ਆਪਣੇ-ਆਪ ਨੂੰ ਸੇਕਣ ਲੱਗਾ।
ਪ੍ਰਧਾਨ ਜਾਜਕ ਅਤੇ ਸਾਰੀ ਯਹੂਦੀ ਸਭਾ ਨੇ ਯਿਸੂ ਦੇ ਵਿਰੁੱਧ ਕੋਈ ਪ੍ਰਮਾਣ ਲਭਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਉਸਨੂੰ ਮਾਰ ਸਕਣ, ਪਰ ਉਹ ਅਜਿਹਾ ਨਾ ਕਰ ਸਕੇ।
ਬੜੇ ਲੋਕ ਉਸਦੇ ਖਿਲਾਫ਼ ਝੂਠੀਆਂ ਗੱਲਾਂ ਆਖਣ ਲੱਗੇ ਪਰ ਕਿਸੇ ਦੀ ਗਵਾਹੀ ਦੂਜੇ ਨਾਲ ਨਹੀਂ ਸੀ ਮਿਲਦੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਪਤਰਸ ਇਹ ਦੱਸਣੋ ਡਰਿਆ ਕਿ ਉਹ ਯਿਸੂ ਨੂੰ ਜਾਣਦਾ

ਉਸ ਵਕਤ, ਪਤਰਸ ਥੱਲੇ ਵਿਹੜੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਨੋਕਰ ਕੁੜੀ ਆਈ ਅਤੇ ਉਸਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ।
ਉਹ ਉਸ ਵੱਲ ਨਿਗਾਹ ਕਰਕੇ ਬੋਲੀ, “ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।”
ਪਰ ਪਤਰਸ ਨੇ ਕਿਹਾ ਕਿ ਉਹ ਤਾਂ ਉਸ ਨਾਲ ਨਹੀਂ ਸੀ ਅਤੇ ਆਖਣ ਲੱਗਾ, “ਮੈਨੂੰ ਨਹੀਂ ਪਤਾ ਅਤੇ ਨਾ ਹੀ ਮੈਨੂੰ ਸਮਝ ਆ ਰਹੀ ਹੈ ਕਿ ਤੂੰ ਕੀ ਕਹਿ ਰਹੀ ਹੈਂ।” ਫ਼ਿਰ ਪਤਰਸ ਉਥੋਂ ਉਠਕੇ ਡਿਓਢੀ ਵੱਲ ਨੂੰ ਚਲਾ ਗਿਆ।
ਜਦੋਂ ਨੋਕਰਾਣੀ ਨੇ ਉਸਨੂੰ ਉਥੇ ਖੜਾ ਵੇਖਿਆ, ਉਸਨੇ ਉਥੇ ਖੜੇ ਲੋਕਾਂ ਨੂੰ ਫ਼ਿਰ ਆਖਿਆ, “ਇਹ ਆਦਮੀ ਉਨ੍ਹਾਂ ਵਿੱਚੋਂ ਇੱਕ ਹੈ।”
ਪਤਰਸ ਫ਼ਿਰ ਉਸਦੇ ਕਹਿਣੇ ਤੋਂ ਮੁਕ੍ਕਰ ਗਿਆ।ਕੁਝ ਦੇਰ ਬਾਦ, ਕੁਝ ਲੋਕ ਪਤਰਸ ਦੇ ਕੋਲ ਖੜੇ ਸਨ ਅਤੇ ਉਹ ਕਹਿਣ ਲੱਗੇ, “ਅਸੀਂ ਜਾਣਦੇ ਹਾਂ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ। ਕਿਉਂਕਿ ਤੂੰ ਗਲੀਲ ਤੋਂ ਹੈਂ।”
ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿੜਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸਨੂੰ ਨਹੀਂ ਜਾਣਦਾ।”
ਜਦੋਂ ਪਤਰਸ ਨੇ ਇਹ ਕਿਹਾ, “ਕੁੱਕੜ ਨੇ ਦੂਜੀ ਬਾਂਗ ਦਿੱਤੀ। ਫ਼ਿਰ ਪਤਰਸ ਨੇ ਯਾਦ ਕੀਤਾ ਕਿ ਯਿਸੂ ਨੇ ਉਸਨੂੰ ਕੀ ਕਿਹਾ ਸੀ; ਕਿ ਕੁੱਕੜ ਦੇ ਦੂਜੀ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰੀ ਮੁਕਰੇਂਗਾ ਇਹ ਕਹਿਕੇ ਕਿ ਮੈਂ ਯਿਸੂ ਨੂੰ ਨਹੀਂ ਜਾਣਦਾ।” ਤਦ ਪਤਰਸ ਬੜਾ ਦੁਖੀ ਹੋਇਆ ਅਤੇ ਰੋਣ ਲੱਗ ਪਿਆ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਰਾਜਪਾਲ ਪਿਲਾਤੁਸ ਦੇ ਯਿਸੂ ਨਾਲ ਪ੍ਰਸ਼ਨ

ਪਿਲਾਤੁਸ ਨੇ ਫ਼ੇਰ ਲੋਕਾਂ ਨੂੰ ਪੁੱਛਿਆ, “ਤਾਂ ਤੁਸੀਂ ਮੈਥੋਂ ਇਸ ਵਿਅਕਤੀ ਨਾਲ, ਜੋ ਯਹੂਦੀਆਂ ਦਾ ਬਾਦਸ਼ਾਹ ਕਹਾਉਂਦਾ ਹੈ, ਕੀ ਕਰਾਉਣਾ ਚਾਹੁੰਦੇ ਹੋ?”
ਲੋਕਾਂ ਨੇ ਫ਼ਿਰ ਤੋਂ ਰੌਲਾ ਪਾਇਆ, “ਇਸਨੂੰ ਸਲੀਬ ਦਿਓ।”
ਪਿਲਾਤੁਸ ਨੇ ਪੁੱਛਿਆ, “ਕਿਉਂ? ਇਸਨੇ ਕੀ ਪਾਪ ਕੀਤਾ ਹੈ?”ਪਰ ਲੋਕ ਹੋਰ ਜ਼ੋਰ-ਜ਼ੋਰ ਦੀ ਚੀਕਣ ਲੱਗੇ, “ਇਸਨੂੰ ਸਲੀਬ ਤੇ ਚਢ਼ਾ ਦੇਵੋ।
ਪਿਲਾਤੁਸ ਲੋਕਾਂ ਨੂੰ ਖੁਸ਼ ਕਰਨਾ ਚਾਹੁੰਦਾ ਸੀ, ਇਸ ਲਈ ਉਸਨੇ ਲੋਕਾਂ ਲਈ ਬਰੱਬਾਸ ਨੂੰ ਅਜ਼ਾਦ ਕਰ ਦਿੱਤਾ ਅਤੇ ਸਿਪਾਹੀਆਂ ਨੂੰ ਯਿਸੂ ਨੂੰ ਕੋੜੇ ਮਾਰਨ ਨੂੰ ਆਖਿਆ। ਫ਼ਿਰ ਉਸਨੇ ਯਿਸੂ ਨੂੰ ਸਲੀਬ ਦੇਣ ਲਈ ਸਿਪਾਹੀਆਂ ਦੇ ਹਵਾਲੇ ਕਰ ਦਿੱਤਾ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

La flagellation

ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲੈ ਗਏ ਅਤੇ ਬਾਕੀ ਸਾਰੇ ਸਿਪਾਹੀਆਂ ਨੂੰ ਇੱਕ ਸਾਥ ਬੁਲਾਇਆ।
ਉਨ੍ਹਾਂ ਨੇ ਜਾਮੁਨੀ ਰੰਗ ਦਾ ਕੱਪੜਾ ਯਿਸੂ ਤੇ ਪਾਇਆ, ਫ਼ਿਰ ਉਨ੍ਹਾਂ ਨੇ ਕੰਡਿਆਂ ਨੂੰ ਗੁੰਦਕੇ ਕੰਡਿਆਂ ਦਾ ਤਾਜ ਬਣਾਇਆ ਅਤੇ ਉਸਦੇ ਸਿਰ ਤੇ ਪਾਇਆ।
ਫ਼ਿਰ ਉਹ ਯਿਸੂ ਨੂੰ ਸਲਾਮ ਕਰਨ ਲੱਗੇ ਅਤੇ ਆਖਿਆ, “ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!”
ਸਿਪਾਹੀਆਂ ਨੇ ਵਾਰ-ਵਾਰ ਉਸਦੇ ਸਿਰ ਤੇ ਸੋਟੀਆਂ ਮਾਰੀਆਂ। ਉਸ ਉੱਪਰ ਥੁਕਿਆ ਅਤੇ ਬਾਰ-ਬਾਰ ਉਸ ਅੱਗੇ ਸਿਰ ਨਿਵਾਕੇ ਉਸਨੂੰ ਮਖੌਲ ਕਰਨ ਲੱਗੇ।
ਜਦੋਂ ਉਹ ਉਸਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਹ ਜਾਮਨੀ ਕੱਪੜਾ ਉਤਾਰਿਆ ਅਤੇ ਫ਼ਿਰ ਯਿਸੂ ਨੂੰ ਉਸਦੇ ਕੱਪੜੇ ਪੁਆ ਦਿੱਤੇ ਅਤੇ ਉਸਨੂੰ ਉਸ ਮਹਿਲ ਤੋਂ ਬਾਹਰ ਲੈ ਗਏ ਤਾਂ ਕਿ ਇਸਨੂੰ ਸਲੀਬ ਦਿੱਤੀ ਜਾਵੇ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋਕਿਤਾਬ ਦੇ ਐਪੀਸੋਡ

Copyright © 2019 Jesus World Wide ਗੈਰ-ਮੁਨਾਫ਼ਾ ਸੰਗਠਨ