ਲੋਕਾ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਯਿਸੂ ਮਸੀਹ ਦਾ ਜਨਮ

ਜਦੋਂ ਇਲੀਸਬਤ ਗਰਭ ਅਵਸਥਾ ਦੇ ਛੇਵੇਂ ਮਹੀਨੇ ਵਿੱਚ ਸੀ ਤਾਂ ਜ਼ਿਬਰਾਏਲ ਦੂਤ ਨੂੰ ਪਰਮੇਸ਼ੁਰ ਦੇ ਵੱਲੋਂ ਨਾਸਰਤ ਨਾਮੀ ਗਲੀਲ ਦੇ ਇੱਕ ਨਗਰ ਦੇ ਵਿੱਚ ਇੱਕ ਕੁਆਰੀ ਕੁੜੀ ਕੋਲ ਭੇਜਿਆ ਗਿਆ। ਉਸ ਕੁੜੀ ਦੀ ਦਾਊਦ ਦੇ ਪਰਿਵਾਰ ਵਿੱਚੋਂ ਯੂਸੁਫ਼ ਨਾਉਂ ਦੇ ਇੱਕ ਆਦਮੀ ਨਾਲ ਕੁੜਮਾਈ ਹੋਈ ਸੀ, ਅਤੇ ਉਸ ਕੁੜੀ ਦਾ ਨਾਮ ਮਰਿਯਮ ਸੀ।

ਦੂਤ ਉਸ ਕੁੜੀ ਕੋਲ ਆਇਆ ਅਤੇ ਆਖਿਆ, “ਮੁਬਾਰਕ ਹੋਵੇ! ਪ੍ਰਭੂ ਤੇਰੇ ਨਾਲ ਹੈ ਅਤੇ ਤੇਰੇ ਤੇ ਪ੍ਰਭੂ ਨੇ ਆਪਣੀ ਕਿਰਪਾ ਵਿਖਾਈ ਹੈ।”
ਜਦੋਂ ਉਸਨੇ ਦੂਤ ਦੇ ਸ਼ਬਦ ਸੁਣੇ, ਉਹ ਪਰੇਸ਼ਾਨ ਹੋ ਗਈ ਅਤੇ ਘਬਰਾ ਗਈ। ਉਹ ਸੋਚਣ ਲੱਗੀ, “ਇਸ ਸ਼ੁਭਕਾਮਨਾ ਦਾ ਕੀ ਅਰਥ ਹੋਇਆ।”
ਦੂਤ ਨੇ ਉਸਨੂੰ ਆਖਿਆ, “ਮਰਿਯਮ, ਤੂੰ ਘਬਰਾ ਨਾ, ਕਿਉਂਕਿ ਪ੍ਰਭੂ ਤੇਰੇ ਤੇ ਬੜਾ ਪ੍ਰਸੰਨ ਹੈ।
ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਪੈਦਾ ਕਰੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ।
ਉਹ ਮਹਾਨ ਹੋਵੇਗਾ ਅਤੇ ਲੋਕ ਉਸਨੂੰ ਅੱਤ ਉਚ੍ਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸਦੇ ਪਿਤਾ ਦਾਊਦ ਦਾ ਤਖਤ ਉਸਨੂੰ ਦੇਵੇਗਾ।
ਉਹ ਹਮੇਸ਼ਾ ਲਈ ਇਸਰਾਏਲੀਆਂ ਤੇ ਹਕੂਮਤ ਕਰੇਗਾ ਅਤੇ ਉਸਦਾ ਰਾਜ ਕਦੀ ਵੀ ਖਤਮ ਨਹੀਂ ਹੋਵੇਗਾ।”
ਤਾਂ ਮਰਿਯਮ ਨੇ ਦੂਤ ਨੂੰ ਪੁੱਛਿਆ, “ਇਹ ਕਿਵੇਂ ਵਾਪਰੇਗਾ? ਮੈਂ ਤਾਂ ਅਜੇ ਕੁਆਰੀ ਹਾਂ!”
ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਕੋਲ ਆਵੇਗਾ ਅਤੇ ਅੱਤ ਉਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਪਰਛਾਈ ਢਾਲੇਗੀ ਅਤੇ ਇਸ ਲਈ ਜਿਹੜਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯੂਹੰਨਾ ਦਾ ਜਨਮ

ਜਦੋਂ ਇਲੀਸਬਤ ਦੇ ਜਣਨ ਦਾ ਵੇਲਾ ਆ ਗਿਆ ਤਾਂ ਉਸਦੇ ਘਰ ਇੱਕ ਪੁੱਤਰ ਨੇ ਜਨਮ ਲਿਤਾ।
ਜਦੋਂ ਉਸਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਸੁਣਿਆ ਕਿ ਪ੍ਰਭੂ ਨੇ ਉਸ ਉੱਪਰ ਆਪਣੀ ਮਹਾਨ ਦਯਾ ਵਿਖਾਈ ਹੈ ਤਾਂ ਉਹ ਉਸਦੇ ਨਾਲ ਜਸ਼ਨ ਮਨਾਉਣ ਲਈ ਆਏ।
ਜਦੋਂ ਬਾਲਕ ਅਠਾਂ ਦਿਨਾਂ ਦਾ ਹੋ ਗਿਆ ਤਾਂ ਉਹ ਲੋਕ ਬੱਚੇ ਦੀ ਸੁੰਨਤ ਕਰਨ ਲਈ ਆਏ ਅਤੇ ਉਸਦਾ ਨਾਉਂ ਜ਼ਕਰਯਾਹਰੱਖਣ ਲੱਗੇ, ਕਿਉਂਕਿ ਇਹੀ ਉਸਦੇ ਪਿਤਾ ਦਾ ਨਾਉਂ ਸੀ।
ਪਰ ਉਸਦੀ ਮਾਤਾ ਨੇ ਆਖਿਆ, “ਨਹੀਂ! ਉਹ ਯੂਹੰਨਾ ਸਦਵਾਏਗਾ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਬਪਤਿਸਮਾ ਯੂਹੰਨਾ ਦੇ ਯੂਥ

ਇਉਂ ਉਹ ਛੋਟਾ ਬੱਚਾ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣਿਆ। ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ, ਉਜਾੜ ਵਿੱਚ ਰਿਹਾ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਕੁਝ ਆਜੜੀਆਂ ਨੇ ਯਿਸੂ ਬਾਰੇ ਸੁਣਿਆ

ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ।
ਪ੍ਰਭੂ ਦਾ ਦੂਤ ਆਜੜੀਆਂ ਦੇ ਸਾਮ੍ਹਣੇ ਆਕੇ ਖੜਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ।
ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।
ਖੁਸ਼ ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹ ਪ੍ਰਭੂ ਹੈ।
ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”
ਉਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖੜੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:
“ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ,ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਮੰਦਰ ਵਿੱਚ ਸਮਰਪਣ

ਜਦੋਂ ਮਰਿਯਮ ਲਈ ਮੂਸਾ ਦੀ ਸ਼ਰ੍ਹਾ ਮੁਤਾਬਕ ਸ਼ੁਧ ਹੋਣ ਦਾ ਸਮਾਂ ਆਇਆ ਤਾਂ ਮਰਿਯਮ ਅਤੇ ਯੂਸੁਫ਼ ਯਿਸੂ ਨੂੰ, ਪ੍ਰਭੂ ਨੂੰ ਸਮਰਪਿਤ ਕਰਨ ਲਈ, ਯਰੂਸ਼ਲਮ ਵਿੱਚ ਲਿਆਏ।
ਜਦੋਂ ਬਾਲਕ ਅਠਾਂ ਦਿਨਾਂ ਦਾ ਹੋਇਆ, ਤਾਂ ਉਸਦੀ ਸੁੰਨਤ ਹੋਈ ਅਤੇ ਉਸਦਾ ਨਾਮ ਯਿਸੂ ਰੱਖਿਆ ਗਿਆ। ਇਹ ਨਾਮ ਬਾਲਕ ਦੇ ਮਰਿਯਮ ਦੀ ਕੁਖ ਚੋਂ ਪੈਦਾ ਹੋਣ ਤੋਂ ਪਹਿਲਾਂ ਹੀ ਇੱਕ ਦੂਤ ਨੇ ਰੱਖਿਆ ਸੀ।

ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾ ਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਪਵਿੱਤਰ ਪਰਿਵਾਰ

ਉਸਦੇ ਮਾਤਾ-ਪਿਤਾ, ਯਿਸੂ ਬਾਰੇ ਜੋ ਆਖਿਆ ਗਿਆ ਸੀ, ਸੁਣਕੇ ਹੈਰਾਨ ਰਹਿ ਗਏ।
ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉਠਣਗੇ। ਉਹ ਪ੍ਰਭੂ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਇੱਕ ਬੱਚੇ ਦੇ ਰੂਪ ਵਿੱਚ

ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸਦੇ ਨਾਲ ਸੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ



ਕਿਤਾਬ ਦੇ ਐਪੀਸੋਡ

Copyright © 2019 Jesus World Wide ਗੈਰ-ਮੁਨਾਫ਼ਾ ਸੰਗਠਨ