ਲੋਕਾ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਯਿਸੂ ਮੰਦਰ ਵਿੱਚ

ਹਰ ਸਾਲ ਯਿਸੂ ਦੇ ਮਾਂ-ਬਾਪ ਪਸਾਹ ਦੇ ਤਿਉਹਾਰ ਤੇ ਯਰੂਸ਼ਲਮ ਜਾਂਦੇ ਹੁੰਦੇ ਸਨ।
ਜਦ ਯਿਸੂ ਬਾਰ੍ਹਾਂ ਵਰ੍ਹਿਆਂ ਦਾ ਸੀ ਤਾਂ ਉਹ ਹਮੇਸ਼ਾ ਵਾਂਗ ਦਾਅਵਤ ਤੇ ਗਏ।
ਜਦੋਂ ਤਿਉਹਾਰ ਖਤਮ ਹੋ ਗਿਆ ਅਤੇ ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਠਹਿਰ ਗਿਆ, ਪਰ ਉਸਦੇ ਮਾਪੇ ਇਸ ਬਾਰੇ ਨਹੀਂ ਜਾਣਦੇ ਸਨ।
ਇਹ ਸੋਚਕੇ ਕਿ ਉਹ ਯਾਤਰੀਆਂ ਦੇ ਸਮੂਹ ਵਿੱਚ ਹੀ ਹੋਵੇਗਾ ਉਹ ਸਾਰਾ ਦਿਨ ਸਫ਼ਰ ਕਰਦੇ ਰਹੇ, ਤਾਂ ਕੁਝ ਦੇਰ ਬਾਦ ਉਨ੍ਹਾਂ ਨੇ ਉਸਨੂੰ ਆਪਣੇ ਨਜ਼ਦੀਕੀ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚੋਂ ਲਭਣਾ ਸ਼ੁਰੂ ਕੀਤਾ।
ਫ਼ੇਰ ਜਦੋਂ ਉਹ ਉਸਨੂੰ ਨਾ ਲਭ ਸਕੇ ਤਾਂ ਉਹ ਉਸਨੂੰ ਲਭਦੇ ਹੋਏ ਯਰੂਸ਼ਲਮ ਵਾਪਸ ਚਲੇ ਗਏ।
ਤਿੰਨਾਂ ਦਿਨਾਂ ਬਾਦ ਉਨ੍ਹਾਂ ਨੇ ਉਸਨੂੰ ਮੰਦਰ ਵਿੱਚ ਗੁਰੂਆਂ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਨੂੰ ਪ੍ਰਸ਼ਨ ਪੁਛਦਿਆਂ ਲਭਿਆ।
ਸਭ ਸੁਣਨ ਵਾਲੇ ਉਸਦੇ ਸਵਾਲਾਂ-ਜਵਾਬਾਂ ਅਤੇ ਸਮਝ ਨੂੰ ਵੇਖਕੇ ਹੈਰਾਨ ਹੋ ਰਹੇ ਸਨ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਕੰਮ

ਤਾਂ ਉਹ ਯਰਦਨ ਨਦੀ ਦੇ ਆਸ-ਪਾਸ ਦੇ ਸਾਰੇ ਇਲਾਕਿਆਂ ਵਿੱਚ ਗਿਆ ਅਤੇ ਲੋਕਾਂ ਨੂੰ ਪ੍ਰਚਾਰ ਕੀਤਾ ਕਿ ਉਹ ਆਪਣੇ ਦਿਲਾਂ ਅਤੇ ਜੀਵਨ ਨੂੰ ਬਦਲਣ ਅਤੇ ਆਪਣੇ ਪਾਪਾਂ ਦੀ ਮੁਆਫ਼ੀ ਲਈ ਬਪਤਿਸਮਾ ਲੈਣ।
ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ:“ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ:‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋਉਸਦੇ ਮਾਰਗ ਨੂੰ ਸਿਧਾ ਕਰੋ।
ਹਰ ਘਾਟੀ ਭਰੀ ਜਾਵੇਗੀ, ਹਰ ਪਹਾੜਅਤੇ ਟਿਬਾ ਪਧਰਾ ਕੀਤਾ ਜਾਵੇਗਾ।ਟੇਢੇ ਰਾਹਾਂ ਨੂੰ ਸਿਧਿਆਂ ਕੀਤਾ ਜਾਵੇਗਾਅਤੇ ਉੱਚੇ ਨੀਵੇਂ ਰਾਹਾਂ ਨੂੰ ਸਮਤਲ ਕੀਤਾ ਜਾਵੇਗਾ।
ਅਤੇ ਹਰ ਇੱਕ ਮਨੁੱਖ ਪਰਮੇਸ਼ੁਰ ਦੀ ਮੁਕਤੀ ਬਾਰੇ ਜਾਣ ਜਾਵੇਗਾ।’”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਨੂੰ ਯੂਹੰਨਾ ਨੇ ਬਪਤਿਸਮਾ ਦਿੱ

ਜਦੋਂ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਜਾ ਰਿਹਾ ਸੀ, ਤਦ ਯਿਸੂ ਨੂੰ ਵੀ ਬਪਤਿਸਮਾ ਦਿੱਤਾ ਗਿਆ ਅਤੇ ਜਦੋਂ ਯਿਸੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਕਾਸ਼ ਖੁਲ੍ਹ ਗਿਆ,
ਪਵਿੱਤਰ ਆਤਮਾ ਘੁੱਗੀ ਦੇ ਰੂਪ ਵਿੱਚ ਉਸ ਉੱਪਰ ਆਇਆ ਅਤੇ ਫ਼ੇਰ ਸੁਰਗਾਂ ਤੋਂ ਇੱਕ ਬਾਣੀ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈ! ਮੈਂ ਤੈਨੂੰ ਪਿਆਰ ਕਰਦਾ ਹਾਂ ਅਤੇ ਤੇਰੇ ਤੇ ਬਹੁਤ ਖੁਸ਼ ਹਾਂ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਪਰਤਾਇਆ ਜਾਣਾ

ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁੜਿਆ ਤਾਂ ਆਤਮਾ ਉਸਨੂੰ ਉਜਾੜ ਵਿੱਚ ਲੈ ਗਿਆ।
ਉਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸਨੂੰ ਬੜੀ ਭੁਖ ਲੱਗੀ।
ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।”
ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ:‘ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।’”
ਫ਼ਿਰ ਸ਼ੈਤਾਨ ਉਸਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਉਜਾਗਰ ਕੀਤੀਆਂ।
ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸਕਦਾ ਹਾਂ।
ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।”
ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ:‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈਅਤੇ ਉਸ ਇਕੱਲੇ ਦੀ ਹੀ ਸੇਵਾ ਕਰ।’”
ਤਦ ਸ਼ੈਤਾਨ ਉਸਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇਥੋਂ ਥੱਲੇ ਕੁਦ ਜਾ।
ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ:‘ਪਰਮੇਸ਼ੁਰ ਤੇਰੀ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’
ਅਤੇ ਇਹ ਵੀ ਲਿਖਿਆ ਹੋਇਆ ਹੈ ਕਿ!‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।’”
ਯਿਸੂ ਨੇ ਜਵਾਬ ਦਿੱਤਾ, “ਪਰ ‘ਪੋਥੀਆਂ’ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ:‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਿਆ।’”
ਤਾਂ ਸ਼ੈਤਾਨ ਜਦੋਂ ਸਾਰਾ ਪਰਤਿਆਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚਲਾ ਗਿਆ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਆਪਣੇ-ਆਪ ਨੂੰ ਜਾਣੋ

ਉਸਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।
ਕੋਈ ਵੀ ਚੇਲਾ ਆਪਣੇ ਗੁਰੂ ਤੋਂ ਉਚੇਰਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ

ਯਿਸੂ ਦੇ ਇਹ ਆਖਣ ਤੋਂ ਅਠ ਕੁ ਦਿਨਾਂ ਬਾਦ, ਉਸਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਲਿਆ ਅਤੇ ਇੱਕ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਗਿਆ।
ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਦੇ ਮੂੰਹ ਦਾ ਰੰਗ ਰੂਪ ਬਦਲਣਾ ਸ਼ੁਰੂ ਹੋ ਗਿਆ। ਉਸਦੇ ਵਸਤਰ ਚਿਟੇ ਚਮਕੀਲੇ ਹੋ ਗਏ।
ਉਸ ਵਕਤ ਦੋ ਆਦਮੀ ਯਿਸੂ ਨਾਲ ਗੱਲਾਂ ਕਰ ਰਹੇ ਸਨ ਜੋ ਕਿ ਮੂਸਾ ਅਤੇ ਏਲੀਯਾਹ ਸਨ।
ਮੂਸਾ ਅਤੇ ਏਲੀਯਾਹ ਵੀ ਬੜੇ ਚਮਕ ਰਹੇ ਸਨ ਅਤੇ ਉਹ ਯਿਸੂ ਨਾਲ ਉਸਦੀ ਮੌਤ ਬਾਰੇ ਗੱਲ ਕਰ ਰਹੇ ਸਨ ਜਿਹੜੀ ਕਿ ਯਰੂਸ਼ਲਮ ਵਿੱਚ ਵਾਪਰਨ ਵਾਲੀ ਸੀ।
ਪਰ ਪਤਰਸ ਅਤੇ ਉਸਦੇ ਸਾਥੀ ਗਹਿਰੀ ਨੀਂਦ ਸੁਤ੍ਤੇ ਹੋਏ ਸਨ। ਪਰ ਜਦੋਂ ਉਹ ਜਾਗੇ ਉਨ੍ਹਾਂ ਨੇ ਯਿਸੂ ਦੀ ਮਹਿਮਾ ਵੇਖੀ ਅਤੇ ਉਸ ਨਾਲ ਦੋ ਹੋਰ ਆਦਮੀਆਂ ਨੂੰ ਖੜ੍ਹੇ ਵੇਖਿਆ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਨੇਕ ਸਾਮਰੀਆਂ ਬਾਰੇ ਦ੍ਰਿਸ਼ਟਾਂਤ

ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸਨੂੰ ਘੇਰ ਲਿਆ। ਉਨ੍ਹਾਂ ਨੇ ਉਸਦੇ ਕੱਪੜੇ ਪਾੜ ਦਿੱਤੇ ਉਸਨੂੰ ਬੁਰੀ ਤਰ੍ਹਾਂ ਕੁਟਿਆ ਅਤੇ ਉਸਨੂੰ ਅਧ ਮੋਇਆ ਛੱਡਕੇ ਚਲੇ ਗਏ।
“ਸਬਬ ਨਾਲ ਇੱਕ ਯਹੂਦੀ ਜਾਜਕ ਉਸ ਸੜਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸੜਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।
ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ।
“ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿਥੇ ਉਹ ਅਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇੜੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ।
ਉਹ ਉਸਦੇ ਨੇੜੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉਥੇ ਜਾਕੇ ਉਸਦੀ ਟਹਿਲ ਕੀਤੀ।
ਅਗਲੇ ਦਿਨ ਉਸਨੇ ਦੋ ਚਾਂਦੀ ਦੇ ਸਿੱਕੇ ਕਢ੍ਢੇ ਅਤੇ ਸਰ੍ਹਾਂ ਵਾਲੇ ਨੂੰ ਦਿੱਤੇ ਅਤੇ ਉਸਨੂੰ ਆਖਿਆ, ‘ਇਸ ਘਾਇਲ ਮਨੁੱਖ ਦੀ ਦੇਖਭਾਲ ਕਰੀ। ਜੇਕਰ ਤੂੰ ਇਸਤੋਂ ਵਧ ਪੈਸਾ ਇਸ ਮਨੁੱਖ ਉੱਪਰ ਖਰਚ ਕਰੇ ਤਾਂ ਜਦੋਂ ਮੈਂ ਇਥੇ ਦੋਬਾਰਾ ਵਾਪਸ ਆਵਾਂਗਾ ਤਾਂ ਤੈਨੂੰ ਮੋੜ ਦੇਵਾਂਗਾ।’”
ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?”
ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।”ਤਾਂ ਯਿਸੂ ਨੇ ਉਸਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋਕਿਤਾਬ ਦੇ ਐਪੀਸੋਡ

Copyright © 2019 Jesus World Wide ਗੈਰ-ਮੁਨਾਫ਼ਾ ਸੰਗਠਨ