ਲੋਕਾ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਯਿਸੂ ਦਾ ਇੱਕ ਅੰਨ੍ਹੇ ਆਦਮੀ ਨੂੰ ਠੀਕ ਕਰਨਾ

ਜਦੋਂ ਯਿਸੂ ਯਰੀਹੋ ਦੇ ਨੇੜੇ ਆਇਆ ਉਥੇ, ਪੈਸੇ ਮੰਗਦਾ ਹੋਇਆ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਸੀ।
ਜਦੋਂ ਉਸਨੇ ਭੀੜ ਲੰਘਦੀ ਨੂੰ ਸੁਣਿਆ ਤਾਂ ਉਸਨੇ ਪੁੱਛਿਆ, “ਇਹ ਕੀ ਵਾਪਸ ਰਿਹਾ ਹੈ?”
ਲੋਕਾਂ ਨੇ ਉਸਨੂੰ ਦਸਿਆ, “ਯਿਸੂ ਨਾਸਰੀ, ਇਥੇ ਆ ਰਿਹਾ ਹੈ।”
ਅੰਨ੍ਹਾ ਆਦਮੀ ਬੜਾ ਉਤਸਾਹਤ ਹੋਇਆ ਅਤੇ ਆਖਣ ਲੱਗਾ, “ਯਿਸੂ, ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ!”
ਜਿਹੜੇ ਲੋਕ ਅੱਗੇ ਆਗੂ ਬਣਕੇ ਚਲ ਰਹੇ ਸਨ ਉਨ੍ਹਾਂ ਨੇ ਅੰਨ੍ਹੇ ਆਦਮੀ ਨੂੰ ਇਉਂ ਬੋਲਣ ਤੋਂ ਵਰਜਿਆ। ਪਰ ਅੰਨ੍ਹਾ ਆਦਮੀ ਹੋਰ ਵੀ ਜੋਰ ਦੀ ਰੌਲਾ ਪਾਉਣ ਲੱਗਾ, “ਯਿਸੂ, ਦਾਊਦ ਦੇ ਪੁੱਤਰ, ਮੇਰੇ ਤੇ ਮਿਹਰ ਕਰ!”
ਯਿਸੂ ਉਥੇ ਰੁਕਿਆ ਅਤੇ ਆਖਿਆ, “ਉਸ ਅੰਨ੍ਹੇ ਆਦਮੀ ਨੂੰ ਮੇਰੇ ਕੋਲ ਲਿਆਵੋ। ਜਦੋਂ ਅੰਨ੍ਹਾ ਆਦਮੀ ਨੇੜੇ ਆਇਆ ਤਾਂ ਉਸਨੇ ਉਸਨੂੰ ਪੁੱਛਿਆ,
“ਤੂੰ ਮੈਥੋਂ ਆਪਣੇ ਵਾਸਤੇ ਕੀ ਕਰਾਉਣਾ ਚਾਹੁੰਦਾ ਹੈ?”ਉਸਨੇ ਆਖਿਆ, “ਪ੍ਰਭੂ! ਮੈਂ ਵੇਖਣਾ ਚਾਹੁੰਦਾ ਹਾਂ।”
ਯਿਸੂ ਨੇ ਉਸਨੂੰ ਕਿਹਾ, “ਆਪਣੀ ਦ੍ਰਿਸ਼ਟੀ ਪ੍ਰਾਪਤ ਕਰ! ਤੇਰੀ ਆਸਥਾ ਨੇ ਤੈਨੂੰ ਰਾਜੀ ਕੀਤਾ ਹੈ।”
ਤਦ ਉਹ ਮਨੁੱਖ ਵੇਖਣ ਦੇ ਸਮਰਥ ਸੀ। ਉਹ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਯਿਸੂ ਦਾ ਅਨੁਸਰਣ ਕਰਨ ਲੱਗਾ। ਜਿਨ੍ਹਾ ਸਾਰੇ ਲੋਕਾਂ ਨੇ ਇਹ ਵੇਖਿਆ ਉਨ੍ਹਾਂ ਨੇ ਵੀ ਪਰਮੇਸ਼ੁਰ ਦੀ ਉਸਤਤਿ ਕੀਤੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਇੱਕਲਾ ਪ੍ਰਾਰਥਨਾ ਕਰਦਾ ਹੈ

ਯਿਸੂ ਯਰੂਸ਼ਲਮ ਸ਼ਹਿਰ ਛੱਡਕੇ ਜੈਤੂਨ ਦੇ ਪਹਾੜ ਨੂੰ ਗਿਆ। ਉਹ ਅਕਸਰ ਉਥੇ ਜਾਇਆ ਕਰਦਾ ਸੀ। ਉਸਦੇ ਚੇਲੇ ਉਸਦੇ ਨਾਲ ਗਏ। ਜਦੋਂ ਉਹ ਉਸ ਜਗ੍ਹਾ ਪਹੁੰਚੇ, ਉਸਨੇ ਚੇਲਿਆਂ ਨੂੰ ਆਖਿਆ, “ਪ੍ਰਾਰਥਨਾ ਕਰੋ ਕਿ ਤੁਹਾਨੂੰ ਪਰਤਿਆਇਆ ਨਾ ਜਾਵੇ।”

ਫਿਰ ਯਿਸੂ ਉਨ੍ਹਾਂ ਤੋਂ ਪੰਜਾਹ ਕੁ ਕਦਮ ਦੂਰ ਗਿਆ। ਉਹ ਗੋਡਿਆਂ ਭਾਰ ਝੁਕਿਆ ਅਤੇ ਪ੍ਰਾਰਥਨਾ ਕੀਤੀ,
“ਹੇ ਪਿਤਾ! ਜੇਕਰ ਤੂੰ ਚਾਹੇਂ, ਤਾਂ ਦੁਖਾਂ ਦਾ ਇਹ ਪਿਆਲਾ ਮੇਰੇ ਤੋਂ ਹਟਾ ਲੈ, ਪਰ ਤੁਹਾਡੀ ਇੱਛਾ ਹੀ ਹੋਵੇ, ਨਾ ਕਿ ਮੇਰੀ।”
ਫਿਰ ਸੁਰਗ ਤੋਂ ਇੱਕ ਦੂਤ ਪ੍ਰਗਟਿਆ ਅਤੇ ਉਸਨੂੰ ਸ਼ਕਤੀ ਦਿੱਤੀ।
ਯਿਸੂ ਵੱਡੀ ਮਾਨਸਿਕ ਪੀੜਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁੜ੍ਹਕਾ ਲਹੂ ਦੀਆਂ ਬੂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਪਤਰਸ ਇਹ ਦੱਸਣੋ ਡਰਿਆ ਕਿ ਉਹ ਯਿਸੂ ਨੂੰ ਜਾਣਦਾ

ਉਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਅਗਾਂਹ ਲੈ ਗਏ ਅਤੇ ਉਸਨੂੰ ਸਰਦਾਰ ਜਾਜਕ ਦੇ ਘਰ ਅੰਦਰ ਲੈ ਆਏ। ਪਤਰਸ ਨੇ ਥੋੜੀ ਦੂਰੀ ਤੇ ਹੀ ਉਨ੍ਹਾਂ ਦਾ ਪਿਛਾ ਕੀਤਾ।
ਸਿਪਾਹੀਆਂ ਨੇ ਸਰਦਾਰ ਜਾਜਕ ਦੇ ਵਿਹੜੇ ਦੇ ਵਿਚਕਾਰ ਅੱਗ ਮਚਾਈ ਅਤੇ ਇਸ ਦੇ ਆਲੇ-ਦੁਆਲੇ ਬੈਠ ਗਏ, ਪਤਰਸ ਵੀ ਉਨ੍ਹਾਂ ਨਾਲ ਬੈਠ ਗਿਆ।
ਇੱਕ ਨੋਕਰਾਣੀ ਨੇ ਪਤਰਸ ਨੂੰ ਉਥੇ ਬੈਠਾ ਵੇਖਿਆ। ਉਹ ਅੱਗ ਦੀ ਰੌਸ਼ਨੀ ਵਿੱਚ ਉਸਦਾ ਚਿਹਰਾ ਪਛਾਣ ਗਈ। ਉਸਨੇ ਧਿਆਨ ਨਾਲ ਪਤਰਸ ਦਾ ਚਿਹਰਾ ਵੇਖਿਆ ਅਤੇ ਆਖਿਆ, “ਇਹ ਆਦਮੀ ਵੀ ਉਸ ਨਾਲ ਸੀ।”
ਪਰ ਪਤਰਸ ਨੇ ਕਿਹਾ, ਇਹ ਸੱਚ ਨਹੀਂ ਹੈ। ਉਸਨੇ ਕਿਹਾ, “ਹੇ ਔਰਤ। ਮੈਂ ਉਸ ਨੂੰ ਨਹੀਂ ਜਾਣਦਾ।”
ਕੁਝ ਦੇ ਬਾਦ ਇੱਕ ਹੋਰ ਆਦਮੀ ਨੇ ਪਤਰਸ ਵੱਲ ਵੇਖਿਆ ਅਤੇ ਕਿਹਾ, “ਤੂੰ ਵੀ ਉਨ੍ਹਾਂ ਵਿੱਚੋਂ ਇੱਕ ਹੈ।”ਪਰ ਪਤਰਸ ਨੇ ਆਖਿਆ, “ਹੇ ਮਨੁੱਖ। ਮੈਂ ਉਨ੍ਹਾਂ ਵਿੱਚੋਂ ਨਹੀਂ ਹਾਂ।”
ਤਕਰੀਬਨ ਘੰਟੇ ਕੁ ਬਾਦ ਇੱਕ ਹੋਰ ਆਦਮੀ ਨੇ ਜ਼ੋਰ ਦੇਕੇ ਕਿਹਾ, “ਇਹ ਸੱਚ ਹੈ। ਨਿਸ਼ਚਿਤ ਹੀ ਇਹ ਆਦਮੀ ਉਸਦੇ ਨਾਲ ਸੀ ਜੋ ਕਿ ਗਲੀਲ ਤੋਂ ਹੈ।”
ਪਰ ਪਤਰਸ ਨੇ ਆਖਿਆ, “ਮਨੁੱਖ। ਮੈਂ ਨਹੀਂ ਜਾਣਦਾ ਤੂੰ ਕਿਸ ਬਾਰੇ ਆਖ ਰਿਹਾ ਹੈਂ?”ਜਦੋਂ ਪਤਰਸ ਹਾਲੇ ਬੋਲ ਰਿਹਾ ਸੀ, ਇੱਕ ਕੁੱਕੜ ਨੇ ਬਾਂਗ ਦਿੱਤੀ।
ਤਦ ਪ੍ਰਭੂ ਮੁੜਿਆ ਅਤੇ ਪਤਰਸ ਦੀਆਂ ਅੱਖਾਂ ਵੱਲ ਝਾਕਿਆ। ਪਤਰਸ ਨੂੰ ਯਾਦ ਆਇਆ ਕਿ ਪ੍ਰਭੂ ਨੇ ਕੀ ਆਖਿਆ ਸੀ, “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰੀ ਇਹ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ।”
ਫ਼ਿਰ ਪਤਰਸ ਬਾਹਰ ਗਿਆ ਅਤੇ ਫ਼ੁੱਟ-ਫ਼ੁੱਟਕੇ ਰੋਣ ਲੱਗਾ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਰਾਜਪਾਲ ਪਿਲਾਤੁਸ ਦੇ ਯਿਸੂ ਨਾਲ ਪ੍ਰਸ਼ਨ

ਤੱਦ ਉਹ ਸਾਰੀ ਟੋਲੀ ਖੜੀ ਹੋਈ ਅਤੇ ਯਿਸੂ ਨੂੰ ਪਿਲਾਤੁਸ ਕੋਲ ਲੈ ਗਈ।
ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”
ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈ?”ਯਿਸੂ ਨੇ ਜਵਾਬ ਦਿੱਤਾ, “ਹਾ, ਇਹ ਸਹੀ ਹੈ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦੀ ਮੌਤ ਅਵਸ਼

ਪਰ ਸਾਰੀ ਭੀੜ ਜੋਰ ਦੀ ਚੀਖੀ, “ਉਸਨੂੰ ਮਾਰ ਦਿਉ। ਸਾਡੇ ਲਈ ਬਰ੍ਰਬਾਸ ਨੂੰ ਮੁਕਤ ਕਰ ਦਿਉ।”
ਬਰ੍ਰਬਾਸ ਕੈਦ ਵਿੱਚ ਸੀ ਕਿਉਂਕਿ ਉਸਨੇ ਸ਼ਹਿਰ ਵਿੱਚ ਫ਼ਸਾਦ ਸ਼ੁਰੂ ਕੀਤਾ ਸੀ, ਅਤੇ ਕਤਲ ਕੀਤਾ ਸੀ।
ਪਿਲਾਤੁਸ ਯਿਸੂ ਨੂੰ ਮੁਕਤ ਕਰਨਾ ਚਾਹੁੰਦਾ ਸੀ, ਇਸ ਲਈ ਲੋਕਾਂ ਉਸਨੇ ਲੋਕਾਂ ਨੂੰ ਯਿਸੂ ਦੀ ਰਿਹਾਈ ਵਾਸਤੇ ਇੱਕ ਵਾਰ ਫ਼ੇਰ ਬੇਨਤੀ ਕੀਤੀ।
ਪਰ ਉਨ੍ਹਾਂ ਨੇ ਦੂਸਰੀ ਵਾਰ ਰੌਲਾ ਪਾਇਆ, “ਇਸਨੂੰ ਸਲੀਬ ਦਿਉ, ਇਸ ਨੂੰ ਸਲੀਬ ਦਿਉ।”
ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀੜ ਨੂੰ ਕਿਹਾ, “ਤੁਸੀਂ ਇਸਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸਨੂੰ ਮਾਰਨ ਦਾ ਕੋਈ ਕਾਰਣ ਨਹੀਂ ਲਭਿਆ। ਇਸ ਲਈ ਮੈਂ ਇਸਨੂੰ ਥੋੜੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”
ਪਰ ਭੀੜ ਲਗਾਤਾਰ ਚੀਖਦੀ ਰਹੀ ਅਤੇ ਯਿਸੂ ਨੂੰ ਸਲੀਬ ਦੇਣ ਦੀ ਮੰਗ ਕਰਦੀ ਰਹੀ।
ਉਨ੍ਹਾਂ ਨੇ ਬਹੁਤ ਉੱਚੀ ਰੌਲਾ ਪਾਇਆ, ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਫ਼ੈਸਲਾ ਕਰ ਲਿਆ।
ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸਕਦੇ ਹਨ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਸਲੀਬ ਤੇ ਮਾਰਿਆ ਜਾਣਾ

ਉਹ ਯਿਸੂ ਦੇ ਨਾਲ ਸਲੀਬ ਦੇਣ ਲਈ ਦੋ ਹੋਰ ਅਪਰਾਧੀਆਂ ਨੂੰ ਲਿਆਏ।
ਯਿਸੂ ਅਤੇ ਉਨ੍ਹਾਂ ਦੋਵਾਂ ਨੂੰ ਉਸ ਥਾਂ ਤੇ ਲਿਜਾਇਆ ਗਿਆ ਜੋ “ਕਲਵਰੀ” ਕਹਾਉਂਦਾ ਹੈ। ਉਥੇ ਪਹੁੰਚਣ ਤੋਂ ਬਾਦ, ਉਨ੍ਹਾਂ ਨੇ ਯਿਸੂ ਨੂੰ ਸਲੀਬ ਤੇ ਠੋਕ ਦਿੱਤਾ। ਅਤੇ ਉਨ੍ਹਾਂ ਦੋਹਾਂ ਅਪਰਾਧੀਆਂ ਨਾਲ ਵੀ ਅਜਿਹਾ ਕੀਤਾ। ਉਨ੍ਹਾਂ ਨੇ ਇੱਕ ਅਪਰਾਧੀ ਨੂੰ ਯਿਸੂ ਦੀ ਸਲੀਬ ਦੇ ਸੱਜੇ ਪਾਸੇ ਤੇ ਦੂਜੇ ਨੂੰ ਉਸਦੇ ਖੱਬੇ ਪਾਸੇ ਚਢ਼ਾਇਆ।
ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।”ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ।
ਭੀੜ ਇਹ ਸਭ ਵੇਖਣ ਲਈ ਖੜੀ ਰਹੀ। ਯਹੂਦੀ ਆਗੂ ਯਿਸੂ ਤੇ ਖੂਬ ਹੱਸੇ ਅਤੇ ਕਹਿਣ ਲੱਗੇ, “ਜੇਕਰ ਇਹ ਪ੍ਰਭੂ ਦਾ ਚੁਣਿਆ ਮਸੀਹ ਹੈ, ਤਾਂ ਲੋਕਾਂ ਦੀਆਂ ਜਾਨਾਂ ਬਚਾਉਣ ਵਾਸਤੇ ਆਪਣੇ-ਆਪ ਨੂੰ ਬਚਾ ਲਵੇ।”
ਇਥੋ ਤੱਕ ਕਿ ਸਿਪਾਹੀ ਵੀ ਯਿਸੂ ਨੂੰ ਮਖੌਲ ਕਰ ਰਹੇ ਸਨ। ਉਹ ਯਿਸੂ ਕੋਲ ਆਏ ਅਤੇ ਉਸਨੂੰ ਸਿਰਕਾ ਦਿੱਤਾ ਅਤੇ ਆਖਿਆ,
“ਜੇਕਰ ਤੂੰ ਸੱਚਮੁੱਚ ਯਹੂਦੀਆਂ ਦਾ ਪਾਤਸ਼ਾਹ ਹੈ, ਤਾਂ ਆਪਣੇ-ਆਪ ਨੂੰ ਬਚਾ ਲੈ!”
ਉਸਦੇ ਉਤਾਹਾਂ ਸਲੀਬ ਉੱਤੇ ਇਹ ਸ਼ਬਦ ਲਿਖੇ ਗਏ ਸਨ, “।”
ਦੋਨਾਂ ਅਪਰਾਧੀਆਂ ਵਿੱਚੋਂ ਇੱਕ ਯਿਸੂ ਦੀ ਬੇਇੱਜ਼ਤੀ ਕਰਦਾ ਹੋਇਆ ਬੋਲਿਆ, “ਕੀ ਤੂੰ ਮਸੀਹ ਨਹੀਂ ਹੈ? ਜੇ ਤੂੰ ਮਸੀਹ ਹੈ ਤਾਂ ਆਪਣੇ-ਆਪ ਨੂੰ ਵੀ ਬਚਾ ਅਤੇ ਸਾਨੂੰ ਵੀ ਬਚਾ!”
ਪਰ ਦੂਜੇ ਅਪਰਾਧੀ ਨੇ ਉਸਨੂੰ ਝਿੜਕਿਆ ਅਤੇ ਆਖਿਆ, “ਤੈਨੂੰ ਪਰਮੇਸ਼ੁਰ ਦਾ ਭੈਅ ਖਾਣਾ ਚਾਹੀਦਾ ਹੈ! ਜਲਦੀ ਹੀ ਅਸੀਂ ਸਭ ਨੇ ਮਰ ਜਾਣਾ ਹੈ।
ਤੂੰ ਤੇ ਮੈਂ ਅਪਰਾਧੀ ਹਾਂ! ਅਸੀਂ ਆਪਣੇ ਕੀਤਿਆਂ ਕੰਮਾਂ ਲਈ ਠੀਕ ਸਜ਼ਾ ਪ੍ਰਾਪਤ ਕਰ ਰਹੇ ਹਾਂ, ਪਰ ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਸੀ।”
ਫਿਰ ਇਸ ਮੁਜਰਿਮ ਨੇ ਯਿਸੂ ਨੂੰ ਕਿਹਾ “ਯਿਸੂ, ਜਦੋਂ ਤੂੰ ਰਾਜੇ ਵਾਂਗ ਸ਼ਾਸਨ ਕਰਨਾ ਸ਼ੁਰੂ ਕਰੇ ਕਿਰਪਾ ਕਰਕੇ ਮੈਨੂੰ ਚੇਤੇ ਕਰੀ।”
ਤੱਦ ਯਿਸੂ ਨੇ ਉਸਨੂੰ ਕਿਹਾ, “ਸੁਣ! ਮੈਂ ਜੋ ਸੱਚ ਆਖਦਾ ਹਾਂ: ਕਿ ਅੱਜ ਤੂੰ ਮੇਰੇ ਨਾਲ ਸੁਰਗ ਵਿੱਚ ਹੋਵੇਂਗਾ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦੀ ਮੌਤ

ਇਹ ਲੱਗਭੱਗ ਦੁਪਿਹਰ ਸੀ, ਪਰ ਦੁਪਿਹਰ ਦੇ ਤਿੰਨ ਕੁ ਵਜੇ ਤੱਕ ਪੂਰਾ ਇਲਾਕਾ ਹਨੇਰੇ ਨਾਲ ਢਕਿਆ ਗਿਆ ਸੀ।
ਸੂਰਜ ਨਾ ਚਮਕਿਆ ਅਤੇ ਮੰਦਰ ਦਾ ਪੜਦਾ ਦੋ ਹਿਸਿਆਂ ਵਿੱਚ ਪਾਟ ਗਿਆ ਸੀ।
ਯਿਸੂ ਨੇ ਜ਼ੋਰ ਦੀ ਪੁਕਾਰ ਕੀਤੀ, “ਹੇ ਪਿਤਾ! ਮੈਂ ਅਪਣਾ ਆਤਮਾ ਤੈਨੂੰ ਸੌਂਪਦਾ ਹਾਂ।” ਇਹ ਕਹਿਣ ਤੋਂ ਉਪਰੰਤ ਯਿਸੂ ਪ੍ਰਾਣ-ਹੀਣ ਹੋ ਗਿਆ।
ਜੋ ਕੁਝ ਵੀ ਵਾਪਰਿਆ ਸੈਨਾ ਅਧਿਕਾਰੀ ਨੇ ਸਭ ਕੁਝ ਵੇਖਿਆ ਅਤੇ ਉਸਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਨਿਸ਼ਚਿਤ ਹੀ ਇਹ ਇੱਕ ਧਰਮੀ ਪੁਰਖ ਸੀ।”
ਬਹੁਤ ਸਾਰੇ ਲੋਕ ਇਹ ਵੇਖਣ ਲਈ ਸ਼ਹਿਰ ਤੋਂ ਆਏ ਸਨ, ਅਤੇ ਜਦੋਂ ਉਨ੍ਹਾਂ ਨੇ ਇਹ ਵੇਖਿਆ, ਉਨ੍ਹਾਂ ਨੇ ਉਦਾਸੀ ਵਿੱਚ ਆਪਣੀਆਂ ਛਾਤੀਆਂ ਪਿਟੀਆਂ ਅਤੇ ਉਥੋਂ ਚਲੇ ਗਏ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋਕਿਤਾਬ ਦੇ ਐਪੀਸੋਡ

Copyright © 2019 Jesus World Wide ਗੈਰ-ਮੁਨਾਫ਼ਾ ਸੰਗਠਨ