ਲੋਕਾ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਅਰਿਮਥੇਆ ਦਾ ਯੂਸੁਫ਼

ਉਥੇ ਇੱਕ ਆਦਮੀ ਯਹੂਦੀਆਂ ਦੇ ਇੱਕ ਨਗਰ ਅਰਿਮਥੇਆ ਤੋਂ ਸੀ ਉਸਦਾ ਨਾਂ ਯੂਸੁਫ਼ ਸੀ। ਉਹ ਚੰਗਾ ਅਤੇ ਧਰਮੀ ਬੰਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਹਾਲਾਂ ਕਿ ਯੂਸੁਫ਼ ਯਹੂਦੀਆਂ ਦੀ ਸਭਾ ਦਾ ਸਦੱਸ ਸੀ, ਪਰ ਉਸਨੇ ਬਾਕੀ ਯਹੂਦੀ ਆਗੂਆਂ ਨਾਲ ਯਿਸੂ ਬਾਰੇ ਇਨ੍ਹਾਂ ਯੋਜਨਾਵਾਂ ਅਤੇ ਕੰਮਾਂ ਨਾਲ ਸਹਿਮਤ ਨਾ ਹੋਇਆ।

ਉਹ ਪਿਲਾਤੁਸ ਕੋਲ ਗਿਆ ਅਤੇ ਯਿਸੂ ਦਾ ਸ਼ਰੀਰ ਮੰਗਿਆ।
ਉਸਨੇ ਯਿਸੂ ਦੇ ਸ਼ਰੀਰ ਨੂੰ ਸਲੀਬ ਤੋਂ ਹੇਠਾਂ ਲਾਹਿਆ ਅਤੇ ਯਿਸੂ ਦੇ ਸ਼ਰੀਰ ਨੂੰ ਇੱਕ ਕੱਪੜੇ ਵਿੱਚ ਲਪੇਟਿਆ ਅਤੇ ਇੱਕ ਕਬਰ ਵਿੱਚ ਪਾਇਆ, ਜਿਹੜੀ ਚੱਟਾਨ ਦੇ ਵਿੱਚ ਤਰਾਸ਼ੀ ਹੋਈ ਸੀ। ਇਸਤੋਂ ਪਹਿਲਾਂ ਉਸ ਕਬਰ ਵਿੱਚ ਕਦੇ ਵੀ ਕੋਈ ਨਹੀਂ ਪਾਇਆ ਗਿਆ ਸੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਪੁਨਰ ਉਥਾਨ

ਹਫਤੇ ਦੇ ਪਹਿਲੇ ਦਿਨ ਅਮ੍ਰਿਤ ਵੇਲੇ, ਜੋ ਅਤਰ ਉਨ੍ਹਾਂ ਨੇ ਤਿਆਰ ਕੀਤੇ ਸਨ ਉਹ ਲੈਕੇ ਔਰਤਾਂ ਕਬਰ ਤੇ ਆਈਆਂ।
ਉਨ੍ਹਾਂ ਨੇ ਵੇਖਿਆ ਕਿ ਜਿਹੜਾ ਪੱਥਰ ਕਬਰ ਦੇਪ੍ਰਵੇਸ਼ ਦੁਆਰ ਤੇ ਰੱਖਿਆ ਗਿਆ ਸੀ, ਪਾਸੇ ਰੋਢ਼ਿਆ ਹੋਇਆ ਸੀ।
ਉਹ ਅੰਦਰ ਗਈਆਂ, ਪਰ ਉਥੇ ਉਨ੍ਹਾਂ ਨੂੰ ਪ੍ਰਭੂ ਯਿਸੂ ਦੀ ਦੇਹ ਨਾ ਲਭੀ।
ਜਦੋਂ ਹਾਲੇ ਉਹ ਇਸ ਬਾਰੇ ਅਚੰਭਿਤ ਹੀ ਸਨ, ਦੋ ਦੂਤ ਚਮਕੀਲੇ ਕੱਪੜੇ ਪਾਏ ਹੋਏ ਆਏ ਅਤੇ ਉਨ੍ਹਾਂ ਦੇ ਕੋਲ ਖੜ੍ਹੇ ਹੋ ਗਏ।
ਡਰ ਦੇ ਕਾਰਣ ਉਨ੍ਹਾਂ ਨੇ ਆਪਣੇ ਸਿਰ ਝੁਕਾ ਲਏ। ਉਨ੍ਹਾਂ ਦੂਤਾਂ ਨੇ ਉਨ੍ਹਾਂ ਔਰਤਾਂ ਨੂੰ ਆਖਿਆ, “ਤੁਸੀਂ ਜਿਉਂਦਿਆਂ ਹੋਇਆਂ ਨੂੰ ਮੋਇਆਂ ਵਿੱਚ ਕਿਉਂ ਲਭ ਰਹੀਆਂ ਹੋ?
ਉਹ ਇਥੇ ਨਹੀਂ ਹੈ। ਉਹ ਮੁਰਦਿਆਂ ਵਿੱਚੋਂ ਉਭਾਰਿਆ ਗਿਆ ਹੈ। ਕੀ ਤੁਹਾਨੂੰ ਯਾਦ ਹੈ ਤੁਹਾਨੂੰ ਕੀ ਆਖਿਆ ਸੀ ਜਦੋਂ ਉਹ ਗਲੀਲ ਵਿੱਚ ਸੀ?
ਉਸਨੇ ਆਖਿਆ ਕਿ, ਮਨੁੱਖ ਦਾ ਪੁੱਤਰ ਭ੍ਰਿਸ਼ਟ ਲੋਕਾਂ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਅਤੇ, ਸੂਲੀ ਤੇ ਮਰਵਾਇਆ ਜਾਵੇਗਾ ਅਤੇ ਤੀਜੇ ਦਿਨ ਫ਼ਿਰ ਉਭਾਰਿਆ ਜਾਵੇ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਇੰਮਊਸ ਦੀ ਸੜਕ ਤੇ

ਉਨ੍ਹਾਂ ਨੇ ਆਖਿਆ, ਕਿ ਮਸੀਹ ਨੂੰ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਸਭ ਕਸ਼ਟਾਂ ਵਿੱਚੋਂ ਲੰਘਣਾ ਜ਼ਰੂਰੀ ਸੀ।”
ਫ਼ਿਰ ਯਿਸੂ ਨੇ ਮੁਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।
ਜਦੋਂ ਉਹ ਇੰਮਊਸ ਸ਼ਹਿਰ ਦੇ ਨੇੜੇ ਪਹੁੰਚੇ ਤਾਂ ਉਸਨੇ ਉਥੇ ਨਾ ਰੁਕਦੇ ਹੋਏ ਅੱਗੇ ਨੂੰ ਜਾਣ ਦਾ ਇਸ਼ਾਰਾ ਕੀਤਾ।
ਪਰ ਉਨ੍ਹਾਂ ਨੇ ਜੋਰ ਪੂਰਵਕ ਉਸਨੂੰ ਬੇਨਤੀ ਕੀਤੀ, “ਸਾਡੇ ਨਾਲ ਠਹਿਰ ਜਾ, ਕਾਫ਼ੀ ਸਮਾਂ ਹੋ ਗਿਆ ਹੈ, ਲੱਗ ਭੱਗ ਰਾਤ ਹੋ ਗਈ ਹੈ।” ਤਾਂ ਉਹ ਉਨ੍ਹਾਂ ਨਾਲ ਠਹਿਰਨ ਲਈ ਅੰਦਰ ਚਲਿਆ ਗਿਆ।
ਤਦ ਯਿਸੂ ਉਨ੍ਹਾਂ ਨਾਲ ਰੋਟੀ ਖਾਣ ਲਈ ਬੈਠ ਗਿਆ ਅਤੇ ਉਸਨੇ ਰੋਟੀ ਹੱਥ ਵਿੱਚ ਫ਼ੜਕੇ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀ ਤੋੜੀ ਅਤੇ ਉਨ੍ਹਾਂ ਨੂੰ ਦੇ ਦਿੱਤੀ।
ਉਸ ਵਕਤ ਉਨ੍ਹਾਂ ਮਨੁੱਖਾਂ ਦੀਆਂ ਅੱਖਾਂ ਖੁਲ੍ਹੀਆਂ ਅਤੇ ਉਨ੍ਹਾਂ ਨੇ ਯਿਸੂ ਨੂੰ ਪਛਾਣ ਲਿਆ। ਪਰ ਜਦੋਂ ਉਹ ਉਸਨੂੰ ਵੇਖਣ ਲੱਗੇ ਤਾਂ ਉਹ ਅਲੋਪ ਹੋ ਗਿਆ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋਕਿਤਾਬ ਦੇ ਐਪੀਸੋਡ

Copyright © 2019 Jesus World Wide ਗੈਰ-ਮੁਨਾਫ਼ਾ ਸੰਗਠਨ