ਯੂਹੰਨਾ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਕੰਮ

ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁਛ੍ਛਣ ਲਈ ਭੇਜਿਆ, “ਤੂੰ ਕੌਣ ਹੈਂ।”
ਯੂਹੰਨਾ ਖੁਲ੍ਹਕੇ ਬੋਲਿਆ ਉਸਨੇ ਉੱਤਰ ਦੇਣ ਤੋਂ ਇਨਕਾਰ ਨਾ ਕੀਤਾ। ਉਸਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈ? ਕੀ ਤੂੰ ਏਲੀਯਾਹ ਹੈ?”ਯੂਹੰਨਾ ਨੇ ਜਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।”ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?”ਯੂਹੰਨਾ ਨੇ ਜਵਾਬ ਦਿੱਤਾ, “ਨਹੀਂ, ਮੈਂ ਇੱਕ ਨਬੀ ਨਹੀਂ ਹਾਂ।”
ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ:“ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਬੰਦੇ ਦੀ ਅਵਾਜ਼ ਹਾਂ:‘ਪ੍ਰਭੂ ਲਈ ਸਿਧਾ ਰਾਹ ਤਿਆਰ ਕਰੋ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਨੂੰ ਯੂਹੰਨਾ ਨੇ ਬਪਤਿਸਮਾ ਦਿੱਤਾ

ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।
ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸਾਂ ਜਦੋਂ ਮੈਂ ਆਖਿਆ ਸੀ ‘ਇੱਕ ਮਨੁੱਖ ਮੇਰੇ ਬਾਦ ਆਵੇਗਾ ਤੇ ਉਹ ਮੈਥੋਂ ਵੀ ਮਹਾਨ ਹੈ, ਕਿਉਂਕਿ ਉਹ ਮੈਥੋਂ ਵੀ ਪਹਿਲਾਂ ਮੌਜੂਦ ਸੀ।’
ਮੈਂ ਵੀ ਨਹੀਂ ਜਾਣਦਾ ਸਾਂ ਉਹ ਕੌਣ ਸੀ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।’
ਫਿਰ ਯੂਹੰਨਾ ਨੇ ਆਖਿਆ, “ਮੈਂ ਵੀ ਨਹੀਂ ਜਾਣਦਾ ਸਾਂ ਕਿ ਮਸੀਹ ਕੌਣ ਸੀ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਸਥਿਰ ਵੇਖੇਂਗਾ ਤੇ ਉਹ ਵੀ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ।” “ਮੈਂ ਇਹ ਵਾਪਰਦਿਆਂ ਵੇਖਿਆ ਹੈ। ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਵਿਸ਼ਰਾਮ ਕਰਦਿਆਂ ਵੇਖਿਆ ਹੈ।

ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦੇ ਪਹਿਲੇ ਚੇਲੇ

ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲਭਿਆ ਤੇ ਫ਼ਿਰ ਉਸਨੇ ਆਖਿਆ, “ਅਸੀਂ ਮਸੀਹਾ ਨੂੰ ਲਭ ਲਿਆ ਹੈ।” “ਮਸੀਹਾ” ਮਤਲਬ “ਮਸੀਹ”
ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਸਦਵਾਵੇਂਗਾ” “ਕੇਫ਼ਾਸ” ਦਾ ਭਾਵ ਹੈ “ਪਤਰਸ”
ਅਗਲੇ ਦਿਨ ਯਿਸੂ ਨੇ ਚਾਹਿਆ ਉਹ ਗਲੀਲ ਜਾਵੇ। ਉਸਨੇ ਫ਼ਿਲਿਪੁੱਸ ਨੂੰ ਲਭਿਆ ਤੇ ਉਸਨੂੰ ਆਖਿਆ, “ਮੇਰਾ ਪਿਛਾ ਕਰ।”
ਫ਼ਿਲਿਪੁੱਸ ਬੈਤਸੈਦੇ ਦਾ ਸੀ। ਉਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲਭਿਆ ਤੇ ਉਸਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸਨੂੰ ਲਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”
ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚ ਕੋਈ ਉੱਤਮ ਚੀਜ਼ ਨਿਕਲ ਸਕਦੀ ਹੈ?”ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛਲ ਨਹੀਂ ਹੈ।”
ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?”ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਓਦੋਂ ਵੇਖਿਆ ਸੀ ਜਦੋਂ ਤੂੰ ਅੰਜੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦਸਿਆ।”
ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਰੱਬੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈ ਕਿ ਪਹਿਲਾਂ ਹੀ ਮੈਂ ਤੈਨੂੰ ਦਸਿਆ ਸੀ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”
ਯਿਸੂ ਨੇ ਉਸਨੂੰ ਆਖਿਆ, “ਮੈਂ ਤੁਹਾਨੂੰ ਸੱਚ-ਮੁੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਕਾਨਾ ਵਿੱਚ ਵਿਆਹ

ਦੋ ਦਿਨਾਂ ਦੇ ਬਾਦ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ। ਯਿਸੂ ਦੀ ਮਾਤਾ ਉਥੇ ਸੀ।
ਯਿਸੂ ਅਤੇ ਉਸਦੇ ਚੇਲਿਆਂ ਨੂੰ ਵੀ ਵਿਆਹ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ।
ਉਥੇ ਮੈਅ ਕਾਫ਼ੀ ਨਹੀਂ ਸੀ। ਅਤੇ ਜਦੋਂ ਇਹ ਮੁਕ ਗਈ ਯਿਸੂ ਦੀ ਮਾਤਾ ਨੇ ਉਸਨੂੰ ਆਖਿਆ, “ਇਨ੍ਹਾਂ ਕੋਲ ਹੋਰ ਮੈਅ ਨਹੀਂ ਹੈ।”
ਯਿਸੂ ਨੇ ਉੱਤਰ ਦਿੱਤਾ, “ਮੇਰਾ ਇਸ ਨਾਲ ਕੀ ਸਰੋਕਾਰ, ਮੇਰਾ ਸਮਾਂ ਅਜੇ ਨਹੀਂ ਆਇਆ।”
ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
ਉਸ ਥਾਂ ਤੇ ਪੱਥਰ ਦੇ ਛੇ ਵੱਡੇ ਜਲ ਦੇ ਮਟ ਸਨ। ਯਹੂਦੀ ਇਸ ਤਰ੍ਹਾਂ ਦੇ ਜਲ ਮਟ ਸ਼ੁਧੀਕਰਨ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਜਲ ਮਟ ਵਿੱਚ 100 ਲੀਟਰ ਤੋਂ ਲੈਕੇ
ਯਿਸੂ ਨੇ ਉਨ੍ਹਾਂ ਟਹਿਲੂਆਂ ਨੂੰ ਆਖਿਆ, “ਇਨ੍ਹਾਂ ਮਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮਟਾਂ ਨੂੰ ਜਲ ਨਾਲ ਨਕੋ-ਨਕ ਭਰ ਦਿੱਤਾ।
ਫਿਰ ਯਿਸੂ ਨੇ ਟਹਿਲੂਆਂ ਨੂੰ ਆਖਿਆ, “ਹੁਣ ਕੁਝ ਪਾਣੀ ਖਿਚੋ ਅਤੇ ਦਾਅਵਤਾਂ ਦੇ ਮੁਖੀ ਨੂੰ ਦੇ ਦਿਉ।”ਸੋ ਉਨ੍ਹਾਂ ਟਹਿਲੂਆਂ ਨੇ ਪਾਣੀ ਲਿਆ ਅਤੇ ਉਸਨੂੰ ਦੇ ਦਿੱਤਾ।
ਉਸਨੇ ਉਹ ਜਲ ਚਖ ਕੇ ਵੇਖਿਆ। ਉਹ ਮੈਅ ਬਣ ਚੁੱਕੀ ਸੀ। ਉਸ ਨੂੰ ਪਤਾ ਨਹੀਂ ਸੀ ਕਿ ਮੈਅ ਕਿਥੋਂ ਆਈ ਹੈ। ਪਰ ਜਿਨ੍ਹਾਂ ਟਹਿਲੂਆਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸੀ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸਦਿਆ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਮੰਦਰ ਵਿੱਚ

ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ। ਇਸਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ।
ਉਥੇ ਉਸਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਘੁੱਗੀਆਂ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
ਯਿਸੂ ਨੇ ਰਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
ਫ਼ਿਰ ਯਿਸੂ ਨੇ ਘੁੱਗੀਆਂ ਵੇਚਣ ਵਾਲੇ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਅਤੇ ਨਿਕੋਦੇਮੁਸ

ਉਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁਖ ਆਗੂ ਸੀ।
ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸਕਦਾ।”
ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”
ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁਢਾ ਹੈ ਤਾਂ ਉਹ ਕਿਵੇਂ ਜੰਮ ਸਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁਖ ਵਿੱਚ ਦੂਸਰੀ ਵਾਰ ਨਹੀਂ ਵੜ ਸਕਦਾ!”
ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕ੍ਕਦਾ।
ਸ਼ਰੀਰ ਤੋਂ ਸ਼ਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ।
ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਸਾਮਰਿਯਾ ਵਿੱਚ ਇੱਕ ਔਰਤ ਨਾਲ ਯਿਸੂ ਦੀਆਂ ਗੱਲਾਂ

ਇੱਕ ਸਾਮਰੀ ਔਰਤ ਖੂਹ ਤੇ ਪਾਣੀ ਖਿਚਣ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਥੋੜਾ ਪਾਣੀ ਪੀਣ ਲਈ ਦੇ।”
ਇਹ ਗੱਲ ਉਦੋਂ ਵਾਪਰੀ ਜਦੋਂ ਯਿਸੂ ਦੇ ਚੇਲੇ ਨਗਰ ਅੰਦਰ ਕੁਝ ਭੋਜਨ ਖਰੀਦਣ ਗਏ ਹੋਏ ਸਨ।
ਉਸ ਸਾਮਰੀ ਔਰਤ ਨੇ ਆਖਿਆ, “ਮੈਂ ਵਿਸਮਤ ਹਾਂ ਕਿ ਤੁਸੀਂ ਮੈਥੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ ਅਤੇ ਮੈਂ ਇੱਕ ਸਾਮਰੀ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
ਯਿਸੂ ਨੇ ਆਖਿਆ, “ਤੂੰ ਨਹੀਂ ਜਾਣਦੀ ਪਰਮੇਸ਼ੁਰ ਕੀ ਦਿੰਦਾ ਹੈ। ਤੇ ਇਹ ਵੀ ਨਹੀਂ ਜਾਣਦੀ ਕਿ ਮੈਂ ਜਿਸਨੇ ਪਾਣੀ ਮੰਗਿਆ ਹੈ, ਕੌਣ ਹਾਂ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅਮ੍ਰਿਤ ਜਲ ਦਿੱਤਾ ਹੁੰਦਾ।”
ਉਸ ਔਰਤ ਨੇ ਆਖਿਆ, ‘ਸ਼੍ਰੀ ਮਾਨ ਜੀ, ਤੁਸੀਂ ਇਹ ਅਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿਚਣ ਲਈ ਕੋਈ ਭਾਂਡਾ ਵੀ ਨਹੀਂ ਹੈ।
ਕੀ ਤੁਸੀਂ ਸਾਡੇ ਪੂਰਵਜ ਯਾਕੂਬ ਨਾਲੋਂ ਵੀ ਵਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸਨੇ ਇਸਦਾ ਪਾਣੀ ਪੀਤਾ ਸੀ ਅਤੇ ਉਸਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”
ਯਿਸੂ ਨੇ ਜਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ।
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸਦੀ ਜਗ੍ਹਾ ਉਹ ਪਾਣੀ ਜੋ ਮੈਂ ਉਸਨੂੰ ਦਿੰਦਾ ਹਾਂ ਉਸਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸਨੂੰ ਸਦੀਵੀ ਜੀਵਨ ਦੇਵੇਗਾ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋਕਿਤਾਬ ਦੇ ਐਪੀਸੋਡ

Copyright © 2020 Jesus World Wide ਗੈਰ-ਮੁਨਾਫ਼ਾ ਸੰਗਠਨ