ਯੂਹੰਨਾ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਯਿਸੂ ਨੇ ਇੱਕ ਆਦਮੀ ਨੂੰ ਤਲਾ ਉੱਤੇ ਰਾਜੀ ਕੀਤਾ

ਇਸਤੋਂ ਬਾਦ ਯਿਸੂ ਇੱਕ ਵਿਸ਼ੇਸ਼ ਯਹੂਦੀ ਤਿਉਹਾਰ ਲਈ ਯਰੂਸ਼ਲਮ ਗਿਆ।
ਯਰੂਸ਼ਲਮ ਵਿੱਚ ਇੱਕ ਤਲਾ ਹੈ ਜਿਸਦੇ ਪੰਜ ਬਰਾਂਡੇ ਢਕੇ ਹੋਏ ਹਨ। ਇਸ ਤਲਾ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾ ਭੇਡਾਂ ਵਾਲੇ ਦਰਵਾਜ਼ੇ ਦੇ ਨੇੜੇ ਹੈ।
ਬਹੁਤ ਸਾਰੇ ਬਿਮਾਰ ਲੋਕ ਤਲਾ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ ਸਨ ਕੁਝ ਲੰਗੜੇ ਤੇ ਕੁਝ ਅਧਰੰਗੀ ਸਨ।
ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ ਜੋ

ਯਿਸੂ ਨੇ ਉਸ ਆਦਮੀ ਨੂੰ ਉਥੇ ਲੇਟਿਆ ਦੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
ਉਸ ਬਿਮਾਰ ਆਦਮੀ ਨੇ ਆਖਿਆ, “ਸ਼੍ਰੀਮਾਨ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਲਾ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
ਫਿਰ ਯਿਸੂ ਨੇ ਉਸਨੂੰ ਆਖਿਆ, “ਉਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
ਵਰ੍ਹਿਆਂ ਤੋਂ ਬਿਮਾਰ ਸੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਪੰਜ ਹਜ਼ਾਰ ਤੋਂ ਵੱਧ ਲੋਕਾਂ ਨੂੰ ਭੋਜਨ ਦਿੰਦਾ

ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫਿਲਿਪੁੱਸ ਨੂੰ ਆਖਿਆ “ਅਸੀਂ ਕਿਥੋਂ ਉਚਿਤ ਰੋਟੀ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਦੇ ਹਨ।”
ਯਿਸੂ ਨੇ ਇਹ ਪ੍ਰਸ਼ਨ ਫਿਲਿਪੁੱਸ ਨੂੰ ਪਰੱਖਣ ਵਾਸਤੇ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
ਫਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਸਾਰੇ ਇੱਕ ਮਹੀਨੇ ਲਈ ਕੰਮ ਕਰੀਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁਕੜਾ ਹੀ ਦੇਣ ਯੋਗ ਹੋਵਾਂਗੇ।”
ਉਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸਮਊਨ ਪਤਰਸ ਦਾ ਭਰਾ ਸੀ, ਉਸਨੇ ਆਖਿਆ,
“ਏਥੇ ਇੱਕ ਬੱਚਾ ਹੈ ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮਛੀਆਂ ਹਨ, ਪਰ ਇਹ ਇੰਨੇ ਸਾਰੇ ਲੋਕਾਂ ਲਈ ਕਿਵੇਂ ਕਾਫੀ ਹੋਣਗੀਆਂ?”
ਯਿਸੂ ਨੇ ਆਖਿਆ, “ਲੋਕਾਂ ਨੂੰ ਆਖੋ ਕਿ ਉਹ ਬੈਠ ਜਾਣ। ਉਸ ਥਾਂ ਤੇ ਬਹੁਤ ਸਾਰਾ ਘਾਹ ਸੀ। ਤਾਂ ਪੰਜ ਹਜ਼ਾਰ ਆਦਮੀ ਉਥੇ ਬੈਠ ਗਏ।
ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ। ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾਂ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮਛੀਆਂ ਦੇ ਟੁਕੜੇ ਇਕਠੇ ਕਰ ਲਓ, ਕੁਝ ਵੀ ਜਾਇਆ ਨਾ ਕਰੋ।”
ਟੋਕਰੀਆਂ ਭਰੀਆਂ।
ਤਾਂ ਚੇਲਿਆਂ ਨੇ ਬਚੇ ਹੋਏ ਟੁਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਛੱਡੀਆਂ ਗਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁਕੜਿਆਂ ਨਾਲ

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਝੀਲ ਉੱਤੇ ਚੱਲਦਾ ਹੈ

ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਨੂੰ ਚਲੇ ਗਏ।
ਪਹਿਲਾਂ ਤੋਂ ਹੀ ਹਨੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਰਤਿਆ ਸੀ। ਚੇਲੇ ਕਿਸ਼ਤੀ ਵਿੱਚ ਬੈਠੇ ਅਤੇ ਕਫਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਦੂਜੇ ਪਾਰ ਸੀ।
ਤੇਜ਼ ਹਵਾ ਚੱਲ ਰਹੀ ਸੀ। ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਦੇ ਅਗ੍ਹਾਂ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ। ਉਹ ਪਾਣੀ ਉੱਤੇ ਚੱਲ ਰਿਹਾ ਸੀ। ਚੇਲੇ ਯਿਸੂ ਨੂੰ ਕਿਸ਼ਤੀ ਦੇ ਨੇੜੇ ਆਉਂਦਾ ਵੇਖ ਡਰ ਗਏ।
ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਹਾਂ ਡਰੋ ਨਾ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਬਦਕਾਰੀ

ਯਿਸੂ ਉਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ। ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਮ੍ਹਣੇ ਖੜੇ ਹੋਣ ਲਈ ਮਜਬੂਰ ਕੀਤਾ।
ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ?
ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
ਯਹੂਦੀ ਉਸਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸਦੇ ਖਿਲਾਫ ਕੋਈ ਦੋਸ਼ ਮੜਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।
ਯਹੂਦੀਆਂ ਨੇ ਲਗਾਤਾਰ ਉਸਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿਧਾ ਹੋਇਆ ਅਤੇ ਆਖਿਆ, “ਕੀ ਇਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸਕਦਾ ਹੈ।”
ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।
ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇਕੱਲਾ ਉਸ ਔਰਤ ਨਾਲ ਬਚਿਆ ਜੋ ਕਿ ਉਸਦੇ ਸਾਮ੍ਹਣੇ ਖੜੀ ਸੀ।
ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਨੇ ਜਨਮ ਤੋਂ ਅੰਨ੍ਹੇ ਨੂੰ ਰਾਜ਼ੀ ਕੀਤਾ

ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸਨੇ ਰਾਹ ਵਿੱਚ ਇੱਕ ਅੰਨ੍ਹਾ ਆਦਮੀ ਵੇਖਿਆ। ਇਹ ਆਦਮੀ ਜਨਮ ਤੋਂ ਹੀ ਅੰਨ੍ਹਾ ਸੀ।
ਯਿਸੂ ਦੇ ਚੇਲਿਆਂ ਨੇ ਉਸਨੂੰ ਆਖਿਆ, “ਗੁਰੂ, ਇਹ ਆਦਮੀ ਜਨਮ ਤੋਂ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੁਆਰਾ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸਦੇ ਆਪਣੇ ਪਾਪਾਂ ਕਾਰਣ ਜਾਂ ਉਸਦੇ ਮਾਂ-ਬਾਪ ਦੇ ਪਾਪਾਂ ਕਾਰਣ?”
ਯਿਸੂ ਨੇ ਆਖਿਆ, “ਇਹ ਉਸਦੇ ਪਾਪਾਂ ਦਾ ਜਾਂ ਉਸਦੇ ਮਾਂ-ਬਾਪ ਦੇ ਪਾਪਾਂ ਦਾ ਨਤੀਜਾ ਨਹੀਂ ਹੈ। ਪਰ ਇਹ ਚੰਗਾ ਹੋਕੇ ਲੋਕਾਂ ਨੂੰ ਪਰਮੇਸ਼ੁਰ ਦੀ ਸ਼ਕਤੀ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।
ਸਾਨੂੰ ਉਸ ਪਰਮੇਸ਼ੁਰ ਦਾ ਕਾਰਜ, ਦਿਨ ਰਹਿੰਦਿਆਂ ਕਰਨਾ ਚਾਹੀਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ।
ਜਦ ਤੀਕ ਮੈਂ ਦੁਨੀਆਂ ਵਿੱਚ ਹਾਂ ਮੈਂ ਦੁਨੀਆਂ ਲਈ ਚਾਨਣ ਹਾਂ।”
ਇਹ ਕਹਿਣ ਤੋਂ ਬਾਦ, ਯਿਸੂ ਨੇ ਜ਼ਮੀਨ ਤੇ ਥੁਕਿਆ ਅਤੇ ਇਸ ਨਾਲ ਥੋੜਾ ਚਿੱਕੜ ਕੀਤਾ ਅਤੇ ਉਹ ਚਿੱਕੜ ਅੰਨ੍ਹੇ ਮਨੁੱਖ ਦੀ ਅੱਖ ਤੇ ਲੇਪਿਆ।
ਯਿਸੂ ਨੇ ਉਸ ਮਨੁੱਖ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅਖਾਂ ਧੋ, ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅਖਾਂ ਧੋਣ ਤੋਂ ਬਾਦ ਵਾਪਸ ਪਰਤਿਆ। ਹੁਣ ਉਸਨੂੰ ਸਭ ਵਿਖਦਾ ਸੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਚੰਗਾ ਅਯਾਲੀ ਹੈ

ਤਾਂ ਯਿਸੂ ਨੇ, ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਭੇਡਾਂ ਲਈ ਦੁਆਰ ਮੈਂ ਹਾਂ।
ਕਿਉਂਕਿ ਜਿਹੜੇ ਮੈਥੋਂ ਪਹਿਲਾਂ ਆਏ ਉਹ ਚੋਰ ਜਾਂ ਡਾਕੂ ਸਨ, ਭੇਡਾਂ ਨੇ ਉਨ੍ਹਾਂ ਨੂੰ ਨਹੀਂ ਸੁਣਿਆ।
ਮੈਂ ਦੁਆਰ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸਨੂੰ ਜੋ ਚਾਹੀਦਾ ਹੈ ਲਭ ਜਾਵੇਗਾ।
ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ।
“ਮੈਂ ਚੰਗਾ ਆਜੜੀ ਹਾਂ। ਇੱਕ ਚੰਗਾ ਆਜੜੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਨੇ ਲਾਜ਼ਰ ਨੂੰ ਦੁਬਾਰਾ ਜੀਵਨ ਦਿੱਤਾ

ਇੱਕ ਵਾਰ ਫੇਰ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦੁਖ ਮਹਿਸੂਸ ਕੀਤਾ।ਯਿਸੂ ਲਾਜ਼ਰ ਦੀ ਕਬਰ ਉੱਪਰ ਆਇਆ ਜੋ ਕਿ ਇੱਕ ਗੁਫਾ ਸੀ ਉਸ ਉੱਪਰ ਪੱਥਰ ਧਰਿਆ ਹੋਇਆ ਸੀ।
ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।”ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉਥੋਂ ਤਾਂ ਹੁਣ ਸੜਾਂਧ ਆਉਂਦੀ ਹੋਵੇਗੀ।” ਮਾਰਥਾ ਮਰੇ ਹੋਏ ਆਦਮੀ ਦੀ ਭੈਣ ਸੀ।
ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ। ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ।”
ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੈਨੂੰ ਸੁਣਿਆ ਹੈ।
ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਹਮੇਸ਼ਾ ਸੁਣਦਾ ਹੈਂ ਪਰ ਇਹ ਗੱਲ ਮੈਂ ਇਸ ਲਈ ਆਖੀ ਕਿਉਂਕਿ ਬਹੁਤ ਸਾਰੇ ਲੋਕ ਇਸ ਵਕਤ ਮੇਰੇ ਕੋਲ ਇਕੱਤਰ ਹੋਏ ਹਨ। ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”
ਇਸ ਪ੍ਰਾਰਥਨਾ ਤੋਂ ਬਾਦ ਉਸਨੇ ਉੱਚੀ ਅਵਾਜ਼ ਵਿਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।”
ਉਹ ਮਰਿਆ ਹੋਇਆ ਆਦਮੀ ਬਾਹਰ ਨਿਕਲ ਆਇਆ। ਉਸਦੇ ਹੱਥ-ਪੈਰ ਲਿਨਨ ਦੇ ਕੱਪੜੇ ਦੇ ਟੁਕੜਿਆਂ ਨਾਲ ਬਝੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ।ਯਿਸੂ ਨੇ ਲੋਕਾਂ ਨੂੰ ਆਖਿਆ, “ਇਸਦੇ ਉੱਪਰੋਂ ਕੱਪੜਾ ਹਟਾਵੋ ਅਤੇ ਇਸਨੂੰ ਜਾਣ ਦਿਓ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋਕਿਤਾਬ ਦੇ ਐਪੀਸੋਡ

Copyright © 2020 Jesus World Wide ਗੈਰ-ਮੁਨਾਫ਼ਾ ਸੰਗਠਨ