ਯੂਹੰਨਾ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਯਿਸੂ ਦਾ ਯਰੂਸ਼ਲਮ ਵਿੱਚ ਸ਼ਾਹੀ ਦਾਖਲਾ

ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆ ਰਿਹਾ ਸੀ। ਉਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।
ਉਹ ਖਜ਼ੂਰ ਦੀਆਂ ਟਹਿਣੀਆਂ ਲੈਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ;“‘ਉਸਦੀ ਉਸਤਤਿ ਕਰੋ!ਪਰਮੇਸ਼ੁਰ ਉਸਨੂੰ ਅਸੀਸ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ਇਸਰਾਏਲ ਦੇ ਪਾਤਸ਼ਾਹ ਉੱਪਰ ਪਰਮੇਸ਼ੁਰ ਦੀ ਕਿਰਪਾ ਹੋਵੇ!”
ਯਿਸੂ ਨੇ ਇਕ ਗਧੀ ਦਾ ਬਚਾ ਲਭਿਆ ਅਤੇ ਉਸ ਉਪਰ ਬੈਠ ਗਿਆ। ਇਸਨੇ ਜੋ ਪੋਥੀ ਵਿਚ ਲਿਖਿਆ ਪੂਰਾ ਕਰ ਦਿਤਾ
“ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇਕ ਗਧੀ ਦੇ ਬਚੇ ਤੇ ਸਵਾਰ ਹੋਕੇ ਆਉਂਦਾ ਹੈ।” ਜ਼ਕਰਯਾਹ

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ

ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸਨੂੰ ਕਿ ਉਸਨੇ ਆਪਣੇ ਲੱਕ ਦੁਆਲੇ ਲਪੇਟ ਲਿਆ।
ਫ਼ਿਰ ਉਸਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸਨੇ ਉਨ੍ਹਾਂ ਦੇ ਪੈਰ ਪੂੰਝੇ।
ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”
ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”
ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।”ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਹੂਦਾ ਦੇ ਧੋਖੇ

ਜਦੋਂ ਯਿਸੂ ਅਰਦਾਸ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਥੋਂ ਚਲਾ ਗਿਆ। ਉਹ ਕਿਦਰੋਨ ਦੀ ਘਾਟੀ ਦੇ ਦੂਸਰੇ ਪਾਸੇ ਚਲੇ ਗਏ। ਉਥੇ ਜੈਤੂਨ ਦੇ ਰੁਖਾਂ ਦਾ ਬਾਗ ਸੀ। ਯਿਸੂ ਅਤੇ ਉਸਦੇ ਚੇਲੇ ਉਥੇ ਚਲੇ ਗਏ।
ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਵੇਂ ਜਾਂਦਾ ਸੀ। ਇੱਕ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਉਸਦੇ ਵੈਰੀਆਂ ਹੱਥੀ ਫ਼ੜਵਾਇਆ ਸੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਬੰਦੀ ਬਣ ਗਿਆ

ਫ਼ਿਰ ਯਹੂਦਾ ਉਥੇ ਸੈਨਕਾਂ ਦਾ ਇੱਕ ਜਥਾ ਲੈਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਅਗਾਂਹ ਆਇਆ ਅਤੇ ਆਖਿਆ, “ਤੁਸੀਂ ਕਿਸ ਨੂੰ ਲਭ ਰਹੇ ਹੋਂ?”
ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।”ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸਨੇ ਯਿਸੂ ਨੂੰ ਉਸਦੇ ਵੈਰੀਆਂ ਹੱਥੀ ਫ਼ੜਵਾਇਆ ਸੀ, ਉਹ ਵੀ ਉਸ ਜਥੇ ਵਿੱਚ ਖੜਾ ਸੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਪਤਰਸ ਇਹ ਦੱਸਣੋ ਡਰਿਆ ਕਿ ਉਹ ਯਿਸੂ ਨੂੰ ਜਾਣਦਾ

ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਸਰਦਾਰ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵਿਹੜੇ ਤੀਕ ਗਿਆ।
ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਸਰਦਾਰ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਆਇਆ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਕਿਹਾ, “ਕੀ ਤੂੰ ਉਸ ਆਦਮੀ ਦੇ ਚੇਲਿਆਂ ਵਿੱਚੋਂ ਇੱਕ ਹੈਂ?”ਪਤਰਸ ਨੇ ਜਵਾਬ ਦਿੱਤਾ, “ਨਹੀਂ, ਮੈਂ ਨਹੀਂ ਹਾਂ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਸਰਦਾਰ ਜਾਜਕ ਨੇ ਯਿਸੂ ਨੂੰ ਸਵਾਲ ਕੀਤੇ

ਸਰਦਾਰ ਜਾਜਕ ਨੇ ਯਿਸੂ ਨੂੰ ਉਸਦੇ ਚੇਲਿਆਂ ਬਾਰੇ ਅਤੇ, ਜੋ ਉਪਦੇਸ਼ ਉਸਨੇ ਸਮਝਾਏ ਸਨ, ਉਨ੍ਹਾਂ ਬਾਰੇ ਪ੍ਰਸ਼ਨ ਕੀਤੇ।
ਯਿਸੂ ਨੇ ਆਖਿਆ, “ਮੈਂ ਹਮੇਸ਼ਾ ਲੋਕਾਂ ਨੂੰ ਖੁਲ੍ਹੇਆਮ ਬੋਲਿਆ ਹਾਂ। ਮੈਂ ਹਮੇਸ਼ਾ ਪ੍ਰਾਰਥਨਾ ਸਥਾਨ ਅਤੇ ਮੰਦਰ ਵਿੱਚ ਹੀ ਉਪਦੇਸ਼ ਦਿੱਤੇ ਹਨ, ਜਿਥੇ ਸਾਰੇ ਯਹੂਦੀ ਇਕੱਤਰ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿਖਿਆ ਨਹੀਂ ਦਿੱਤੀ।
ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰ ਰਿਹਾ ਹੈਂ? ਉਨ੍ਹਾਂ ਲੋਕਾਂ ਨੂੰ ਪੁਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਆਖਿਆ ਹੈ।”
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸਨੂੰ ਮਾਰਿਆ ਤੇ ਆਖਿਆ, “ਤੈਨੂੰ ਸਰਦਾਰ ਜਾਜਕ ਨੂੰ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਬੋਲਿਆ ਹਾਂ, ਤਾਂ ਲੋਕਾਂ ਸਾਮ੍ਹਣੇ ਦੱਸ ਮੈਂ ਕੀ ਗਲਤ ਬੋਲਿਆ ਹੈ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਕੁਟਿਆ ਹੈ?”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਨੂੰ ਸਲੀਬ ਤੇ ਚੜ੍ਹਾਇਆ ਗਿਆ

ਉਸਨੇ ਆਪਣੀ ਸਲੀਬ ਆਪ ਚੁੱਕੀ ਅਤੇ ਖੋਪਰੀ ਨਾਮੇਂ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸਨੂੰ “ਗਲਗਥਾ” ਕਹਿੰਦੇ ਹਨ।
ਉਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸਦੇ ਦੋਹੀਂ ਪਾਸੀ ਅਤੇ ਯਿਸੂ ਵਿਚਾਲੇ।
ਪਿਲਾਤੁਸ ਨੇ ਇੱਕ ਚਿੰਨ੍ਹ ਪੱਟੀ ਲਿਖਵਾ ਕੇ ਸਲੀਬ ਉੱਪਰ ਟਗਵਾਈ ਜਿਸਤੇ ਇਹ ਲਿਖਿਆ ਹੋਇਆ ਸੀ, “।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ



ਕਿਤਾਬ ਦੇ ਐਪੀਸੋਡ

Copyright © 2019 Jesus World Wide ਗੈਰ-ਮੁਨਾਫ਼ਾ ਸੰਗਠਨ