ਯੂਹੰਨਾ

ਪੇਟਿੰਗ ਦੀ ਵੱਡੀ ਿਤਲਬ ਨਾਲ ਬਾਈਬਲ ਦਾ ਚੋਣ

ਯਿਸੂ ਦਾ ਸਲੀਬ ਤੇ ਮਾਰਿਆ ਜਾਣਾ

ਜਦੋਂ ਸੈਨਕਾਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸਦੇ ਵਸਤਰ ਲਏ ਅਤੇ ਉਨ੍ਹਾਂ ਨੂੰ ਚਾਰ ਹਿਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਥੱਲੇ ਤੱਕ ਇੱਕੋ ਹੀ ਟੁਕੜੇ ਦਾ ਬਣਿਆ ਹੋਇਆ ਸੀ।
ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁਤੇ ਨੂੰ ਹਿਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾਕੇ ਵੇਖ ਲੈਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ। ਇਹ ਇਸ ਲਈ ਹੋਇਆ ਤਾਂ ਜੋ ਪੋਥੀ ਦਾ ਕਥਨ ਪੂਰਾ ਹੋ ਸਕੇ।“ਉਨ੍ਹਾਂ ਮੇਰੇ ਵਸਤਰ ਵੀ ਆਪਸ ‘ਚ ਵੰਡ ਲਏਅਤੇ ਮੇਰੇ ਕੱਪੜਿਆਂ ਤੇ ਪਰਚੀ ਸੁੱਟੀ।” ਤਾਂ ਸਿਪਾਹੀ ਨੇ ਇਉਂ ਕੀਤਾ।
ਯਿਸੂ ਦੀ ਮਾਤਾ ਉਸਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖਲੋਤੀਆਂ ਸਨ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦੀ ਮੌਤ

ਯਿਸੂ ਜਾਣਦਾ ਸੀ ਕਿ ਸਭ ਕੁਝ ਸੰਪੂਰਨ ਹੋ ਚੁਕਿਆ ਸੀ। ਇਸ ਲਈ ਪੋਥੀ ਵਿੱਚ ਜੋ ਲਿਖਿਆ ਹੈ ਉਸਨੂੰ ਪੂਰਾ ਕਰਨ ਲਈ ਉਸਨੇ ਆਖਿਆ, “ਮੈਂ ਪਿਆਸਾ ਹਾਂ।”
ਉਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਸਪੰਜ ਨੂੰ ਉਸ ਵਿੱਚ ਭਿਗੋਇਆ ਅਤੇ ਉਸ ਸਪੰਜ ਨੂੰ ਜ਼ੂਫ਼ੇ ਨਾਂ ਦੇ ਪੌਧੇ ਦੀ ਟਹਿਣੀ ਨਾਲ ਬੰਨ੍ਹਕੇ, ਉਸਨੂੰ ਯਿਸੂ ਦੇ ਮੂੰਹ ਤੱਕ ਉੱਪਰ ਉਠਾਇਆ।
ਜਦ ਯਿਸੂ ਨੇ ਸਿਰਕੇ ਦਾ ਸਵਾਦ ਵੇਖਿਆ, ਉਸਨੇ ਆਖਿਆ, “ਇਹ ਪੂਰਾ ਹੋ ਗਿਆ ਹੈ।” ਤਦ ਯਿਸੂ ਨੇ ਆਪਣਾ ਸਿਰ ਨਿਵਾਇਆ ਅਤੇ ਜਾਨ ਦੇ ਦਿੱਤੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਨੂੰ ਦਫ਼ਨਾਉਣਾ

ਇਸਤੋਂ ਬਾਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸ਼ਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸਨੂੰ ਯਿਸੂ ਦੇ ਸ਼ਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲੋਥ ਨੂੰ ਉਥੋਂ ਲੈ ਗਿਆ।
ਨਿਕੁਦੇਮੁਸ ਯੂਸੁਫ਼ ਦੇ ਨਾਲ ਗਿਆ। ਨਿਕੁਦੇਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਚੌਂਤੀ ਲੀਟਰ ਦੇ ਕਰੀਬ ਗੰਧਰਸ ਨਾਲ ਮਿਸ਼੍ਰਿਤ ਊਦ ਲਿਆਇਆ।
ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲੋਥ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰਿਵਾਜ਼ ਮੁਤਾਬਕ ਸਮਗਰੀ ਪਾਕੇ ਇੱਕ ਪਤਲੇ ਲਿਨਨ ਦੇ ਕੱਪੜੇ ਨਾਲ ਉਸਦੇ ਸ਼ਰੀਰ ਨੂੰ ਲਪੇਟਿਆ।
ਜਿਸ ਜਗ੍ਹਾ ਯਿਸੂ ਨੂੰ ਸਲੀਬ ਦਿੱਤੀ ਗਈ ਸੀ ਉਥੇ ਇੱਕ ਬਾਗ ਸੀ। ਉਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।
ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਪਾ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਸਬਤ ਦੇ ਦਿਨ ਲਈ ਤਿਆਰੀ ਦਾ ਦਿਨ ਵੀ ਸੀ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਪੁਨਰ ਉਥਾਨ

ਤਾਂ ਪਤਰਸ ਅਤੇ ਦੂਜੇ ਚੇਲੇ ਨੇ ਕਬਰ ਵੱਲ ਜਾਣਾ ਸ਼ੁਰੂ ਕੀਤਾ।
ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਹਿਆ।
ਇਸਨੇ ਥੱਲੇ ਝੁਕ ਕੇ ਅੰਦਰ ਵੇਖਿਆ ਤਾਂ ਉਸਨੇ ਉਹ ਲਿਨਨ ਦੇ ਕੱਪੜੇ ਉਥੇ ਪਏ ਹੋਏ ਵੇਖੇ, ਪਰ ਉਹ ਅੰਦਰ ਨਾ ਗਿਆ।
ਤਦ ਸ਼ਮਊਨ ਪਤਰਸ ਵੀ ਉਸਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸਨੇ ਵੀ ਉਥੇ ਲਿਨਨ ਦੇ ਕੱਪੜੇ ਪਏ ਵੇਖੇ।
ਉਸਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਨ੍ਹਾਂ ਲਿਨਨ ਦੇ ਕੱਪੜਿਆ ਤੋਂ ਹਟਕੇ ਇੱਕ ਪਾਸੇ ਪਿਆ ਹੋਇਆ ਸੀ।
ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁਚਿਆ ਸੀ। ਜਦ ਉਸਨੇ ਇਹ ਸਭ ਵਾਪਰਿਆ ਵੇਖਿਆ ਤਾਂ ਉਸਨੂੰ ਨਿਹਚਾ ਹੋਈ।

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਣਾ

ਜਦੋਂ ਉਸਨੇ ਇਹ ਆਖਿਆ ਅਤੇ ਆਸੇ-ਪਾਸੇ ਮੁੜੀ, ਤਾਂ ਉਥੇ ਉਸਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।
ਯਿਸੂ ਨੇ ਉਸਨੂੰ ਕਿਹਾ, “ਮੇਰੀ ਪਿਆਰੀ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸ ਨੂੰ ਲਭ ਰਹੀ ਹੈਂ?”ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸਨੂੰ ਆਖਿਆ, “ਜਨਾਬ, ਜੇ ਤੁਸੀਂ ਉਸਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸਨੂੰ ਕਿਥੇ ਰੱਖਿਆ ਹੈ। ਤਾਂ ਜੋ ਮੈਂ ਜਾ ਸਕਾਂ ਅਤੇ ਉਸਨੂੰ ਲੈ ਲਵਾਂ।”
ਯਿਸੂ ਨੇ ਉਸਨੂੰ ਆਖਿਆ, “ਮਰਿਯਮ।”ਮਰਿਯਮ ਮੁੜੀ ਅਤੇ ਯਿਸੂ ਵੱਲ ਤਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”
ਯਿਸੂ ਨੇ ਉਸਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਯਿਸੂ ਦਾ ਥੋਮਾ ਅੱਗੇ ਪ੍ਰਗਟ ਹੋਣਾ

ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾਂ, ਜਿਸਨੂੰ ਦੀਦੁਮਸ ਵੀ ਆਖਦੇ ਸਨ, ਉਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾਂ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।
ਦੂਜੇ ਚੇਲਿਆਂ ਨੇ ਥੋਮਾਂ ਨੂੰ ਦਸਿਆ, “ਅਸੀਂ ਪ੍ਰਭੂ ਦੇ ਦਰਸ਼ਨ ਕੀਤੇ ਹਨ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਯਕੀਨ ਨਹੀਂ ਕਰਾਂਗਾ ਜਦ ਤੱਕ ਮੈਂ ਉਸਦੇ ਹੱਥਾਂ ਵਿੱਚ ਮੇਖਾਂ ਦੇ ਚਿੰਨ੍ਹ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾਕੇ ਨਾ ਵੇਖ ਲਵਾਂ ਜਿਥੇ ਮੇਖਾਂ ਗਡੀਆਂ ਗਈਆਂ ਸਨ ਅਤੇ ਆਪਣਾ ਹੱਥ ਉਸਦੀ ਵਖੀ ਤੇ ਨਾ ਰਖ ਲਵਾਂ।’
ਇੱਕ ਹਫ਼ਤੇ ਬਾਦ ਚੇਲੇ ਉਸੇ ਘਰ ਵਿੱਚ ਫਿਰ ਇਕੱਤਰ ਹੋਏ। ਥੋਮਾਂ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜਾ ਹੋ ਗਿਆ ਅਤੇ ਆਖਿਆ, “ਸ਼ਾਂਤੀ ਤੁਹਾਡੇ ਨਾਲ ਹੋਵੇ।”
ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇਥੇ ਰਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵਖੀ ਤੇ ਰਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
ਥੋਮਾ ਨੇ ਯਿਸੂ ਨੂੰ ਆਖਿਆ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਪਰਤੀਤ ਕੀਤੀ ਹੈ। ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਪਰਤੀਤ ਕੀਤੀ।”

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ

ਚਮਤਕਾਰੀ ਕੈਚ

ਸ਼ਮਊਨ ਪਤਰਸ ਨੇ ਕਿਹਾ, “ਮੈਂ ਮਛੀਆਂ ਫ਼ੜਨ ਜਾਂਦਾ ਹਾਂ।”ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਾਂ ਸਾਰੇ ਚੇਲੇ ਗਏ ਅਤੇ ਬੇੜੀ ਵਿੱਚ ਚਢ਼ ਗਏ। ਉਨ੍ਹਾਂ ਉਸ ਰਾਤ ਮਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੋਈ ਮਛੀ ਨਾ ਫ਼ੜ ਸਕੇ।
ਅਗਲੀ ਸਵੇਰ ਯਿਸੂ ਕਿਨਾਰੇ ਤੇ ਖਲੋਤਾ ਸੀ ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।
ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਮਛੀ ਫ਼ੜੀ?”ਚੇਲਿਆਂ ਨੇ ਆਖਿਆ, “ਨਹੀਂ।”
ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉਥੇ ਤੁਹਾਨੂੰ ਕੁਝ ਮਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਇੰਝ ਹੀ ਕੀਤਾ। ਉਨ੍ਹਾਂ ਨੂੰ ਉਥੇ ਮਛੀਆਂ ਮਿਲੀਆਂ। ਜਿਵੇਂ ਕਿ ਜਾਲ ਬਹੁਤ ਭਾਰਾ ਹੋ ਗਿਆ ਹੋਵੇ ਤੇ ਉਹ ਇਸਨੂੰ ਬੇੜੀ ਵੱਲ ਖਿਚਣ ਦੇ ਅਯੋਗ ਸਨ।
ਉਹ ਚੇਲਾ ਜਿਸਨੂੰ ਯਿਸੂ ਨੇ ਪਿਆਰ ਕੀਤਾ ਉਸਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਪਤਰਸ ਨੇ ਉਸਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ (ਇਸਤੋਂ ਪਹਿਲਾਂ ਮਛੀਆਂ ਫ਼ੜਦੇ ਹੋਏ ਉਸਨੇ ਆਪਣੇ ਕੱਪੜੇ ਲਾਹੇ ਹੋਏ ਸਨ।)

ਚਿੱਤਰ ਦੀ ਝਲਕ
ਇਸ ਹਿੱਸੇ ਪੜ੍ਹੋ



ਕਿਤਾਬ ਦੇ ਐਪੀਸੋਡ

Copyright © 2019 Jesus World Wide ਗੈਰ-ਮੁਨਾਫ਼ਾ ਸੰਗਠਨ